50-50 ਹਜ਼ਾਰ ਰੁਪਏ ਜੁਰਮਾਨੇ ਵਜੋਂ ਵੀ ਦੇਣੇ ਪੈਣਗੇ
ਗਾਂਧੀਨਗਰ/ਬਿਊਰੋ ਨਿਊਜ਼
ਗੁਜਰਾਤ ਦੇ ਪਾਟੀਦਾਰ ਅਨਾਮਤ ਅੰਦੋਲਨ ਦੌਰਾਨ ਵਿਸਨਗਰ ਤੋਂ ਭਾਜਪਾ ਵਿਧਾਇਕ ਰਿਸ਼ੀਕੇਸ਼ ਪਟੇਲ ਦੇ ਦਫ਼ਤਰ ਦੀ 23 ਜੁਲਾਈ 2015 ਨੂੰ ਭੰਨਤੋੜ ਹੋਈ ਸੀ। ਇਸ ਭੰਨਤੋੜ ਦੇ ਮਾਮਲੇ ਵਿਚ ਅਦਾਲਤ ਨੇ ਹਾਰਦਿਕ ਪਟੇਲ ਅਤੇ ਲਾਲਜੀ ਪਟੇਲ ਨੂੰ ਦੋਸ਼ੀ ਕਰਾਰ ਦਿੰਦਿਆਂ ਦੋ-ਦੋ ਸਾਲ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਇਸ ਦੇ ਨਾਲ ਹੀ ਇਨ੍ਹਾਂ ਨੂੰ ਜ਼ਮਾਨਤ ਵੀ ਮਿਲ ਗਈ। ਚੇਤੇ ਰਹੇ ਕਿ ਹਾਰਦਿਕ ਪਟੇਲ ਨੇ ਪਾਟੀਦਾਰਾਂ ਲਈ ਰਾਖਵਾਂਕਰਨ ਦੀ ਮੰਗ ਕੀਤੀ ਸੀ, ਜਿਸ ਦੌਰਾਨ ਹਿੰਸਕ ਘਟਨਾਵਾਂ ਹੋਈਆਂ ਸਨ। ਅਦਾਲਤ ਨੇ ਪਟੇਲ ਤੇ ਉਨ੍ਹਾਂ ਦੇ ਸਾਥੀਆਂ ਨੂੰ ਦੋ- ਦੋ ਸਾਲ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ 50-50 ਹਜ਼ਾਰ ਰੁਪਏ ਜੁਰਮਾਨਾ ਵੀ ਦੇਣਾ ਪਵੇਗਾ।
Check Also
ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ
ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …