Breaking News
Home / ਭਾਰਤ / ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਪਾਈ ਜੱਫੀ

ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਪਾਈ ਜੱਫੀ

ਸੰਸਦ ਵਿਚ ਅਜਿਹਾ ਪਹਿਲੀ ਵਾਰ ਹੋਇਆ
ਬੇਭਰੋਸਗੀ ਮਤੇ ‘ਤੇ ਭਾਸ਼ਣ ਦੌਰਾਨ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜੱਫੀ ਪਾ ਲਈ। ਇਸ ਤੋਂ ਬਾਅਦ ਰਾਹੁਲ ਨੇ ਕਿਹਾ ਕਿ ਤੁਸੀਂ ਮੈਨੂੰ ਪੱਪੂ ਕਹਿ ਸਕਦੇ ਹੋ ਅਤੇ ਗਾਲੀਆਂ ਦੇ ਸਕਦੇ ਹੋ, ਪਰ ਮੇਰੇ ਮਨ ਵਿਚ ਤੁਹਾਡੇ ਖਿਲਾਫ ਨਫਰਤ ਨਹੀਂ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਸਾਰਿਆਂ ਦਾ ਧੰਨਵਾਦ ਕੀਤਾ। ਜਦੋਂ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨੂੰ ਗਲੇ ਲਗਾਇਆ ਤਾਂ ਸਾਰੇ ਸੰਸਦ ਮੈਂਬਰ ਹੈਰਾਨ ਰਹਿ ਗਏ, ਕਿਉਂਕਿ ਸਦਨ ਵਿਚ ਅਜਿਹਾ ਪਹਿਲੀ ਵਾਰ ਹੋਇਆ ਸੀ। ਮੋਦੀ ਨੇ ਵੀ ਰਾਹੁਲ ਗਾਂਧੀ ਦੀ ਪਿੱਠ ਥਪਥਪਾਈ। ਰਾਹੁਲ ਗਾਂਧੀ ਦਾ ਕਹਿਣਾ ਸੀ ਕਿ ਮੈਂ ਪ੍ਰਧਾਨ ਮੰਤਰੀ, ਭਾਜਪਾ ਅਤੇ ਆਰ ਐਸ ਐਸ ਦਾ ਬਹੁਤ ਧੰਨਵਾਦ ਕਰਦਾ ਹਾਂ, ਇਨ੍ਹਾਂ ਨੇ ਮੈਨੂੰ ਕਾਂਗਰਸ ਅਤੇ ਹਿੰਦੁਸਤਾਨੀ ਹੋਣ ਦਾ ਮਤਲਬ ਸਿਖਾਇਆ। ਆਪਣੇ ਭਾਸ਼ਣ ਵਿਚ ਰਾਹੁਲ ਨੇੋ ਭਾਜਪਾ ‘ਤੇ ਤਿੱਖੇ ਨਿਸ਼ਾਨੇ ਵੀ ਲਗਾਏ।

Check Also

ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧੀ

ਸ਼ੂਗਰ ਲੈਵਲ ਵਧਣ ਕਾਰਨ ਜੇਲ੍ਹ ’ਚ ਕੇਜਰੀਵਾਲ ਨੂੰ ਪਹਿਲੀ ਵਾਰ ਦਿੱਤੀ ਗਈ ਇੰਸੁਲਿਨ ਨਵੀਂ ਦਿੱਲੀ/ਬਿਊਰੋ …