ਪਾਕਿ ਦੇ ਵਕੀਲ ਰਾਸ਼ਿਦ ਕੁਰੈਸ਼ੀ ਨੇ ਕਿਹਾ ਕਿ ਭਗਤ ਸਿੰਘ ਤੇ ਸਾਥੀਆਂ ਨੂੰ ਨਿਰਦੋਸ਼ ਹੋਣ ਦੇ ਬਾਵਜੂਦ ਫਾਂਸੀ ਦਿੱਤੀ ਗਈ
ਚੰਡੀਗੜ੍ਹ/ਬਿਊਰੋ ਨਿਊਜ਼
ਪਾਕਿਸਤਾਨ ਦੇ ਵਕੀਲ ਇਮਤਿਆਜ਼ ਰਾਸ਼ਿਦ ਕੁਰੈਸ਼ੀ ਨੇ ਆਖਿਆ ਹੈ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਤੇ ਉਸ ਦੇ ਸਾਥੀਆਂ ਨੂੰ ਨਿਰਦੋਸ਼ ਹੋਣ ਦੇ ਬਾਵਜੂਦ ਫਾਂਸੀ ਦਿੱਤੇ ਜਾਣ ਲਈ ਬਰਤਾਨੀਆ ਦੀ ਹਕੂਮਤ ਤੁਰੰਤ ਮੁਆਫ਼ੀ ਮੰਗੇ। ਚੰਡੀਗੜ੍ਹ ਵਿੱਚ ਗੱਲਬਾਤ ਕਰਦਿਆਂ ਇਮਤਿਆਜ਼ ਰਾਸ਼ਿਦ ਨੇ ਆਖਿਆ ਹੈ ਕਿ ਸਾਂਡਰਸ ਕਤਲ ਕੇਸ ਦੀ ਦਰਜ ਐਫ.ਆਈ.ਆਰ. ਵਿੱਚ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਨਾਮ ਹੀ ਨਹੀਂ ਸੀ। ਇਸ ਦੇ ਬਾਵਜੂਦ ਇਨ੍ਹਾਂ ਨੂੰ ਫਾਂਸੀ ਦਿੱਤੀ ਗਈ। ਉਨ੍ਹਾਂ ਆਖਿਆ ਕਿ ਇਸ ਲਈ ਬਰਤਾਨੀਆ ਦੀ ਮਹਾਰਾਣੀ ਨੂੰ ਆਪਣੀ ਭੁੱਲ ਬਖ਼ਸ਼ਾਉਣੀ ਚਾਹੀਦੀ ਹੈ। ਉਨ੍ਹਾਂ ਆਖਿਆ ਕਿ ਇੰਗਲੈਂਡ ਨੂੰ ਵੀ ਇਸ ਅਪਰਾਧ ਲਈ ਕੇਸ ਵਿੱਚ ਧਿਰ ਬਣਾਉਣਗੇ। ਭਗਤ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੇ ਚੇਅਰਮੈਨ ਇਮਤਿਆਜ਼ ਰਾਸ਼ਿਦ ਕੁਰੈਸ਼ੀ ઠਨੇ ਪਾਕਿਸਤਾਨੀ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਸ਼ਹੀਦ-ਏ-ਆਜ਼ਮ ਨੂੰ ਬੇਕਸੂਰ ਸਾਬਤ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਹੈ।
Check Also
‘ਬੰਬਾਂ ਬਾਰੇ ਬਿਆਨ’: ਪ੍ਰਤਾਪ ਸਿੰਘ ਬਾਜਵਾ ਕੋਲੋਂ ਮੁਹਾਲੀ ਥਾਣੇ ਵਿਚ ਛੇ ਘੰਟੇ ਪੁੱਛ ਪੜਤਾਲ
ਮੁਹਾਲੀ ਦੇ ਸਾਈਬਰ ਅਪਰਾਧ ਥਾਣੇ ਦੇ ਬਾਹਰ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਧਰਨਾ ਮੁਹਾਲੀ/ਬਿਊਰੋ ਨਿਊਜ਼ …