Breaking News
Home / ਕੈਨੇਡਾ / ਫ਼ਾਦਰ ਟੌਬਿਨ ਸੀਨੀਅਰਜ਼ ਕਲੱਬ ਵੱਲੋਂ 151ਵਾਂ ਕੈਨੇਡਾ ਡੇਅ 28 ਜੁਲਾਈ ਨੂੰ ਮਨਾਇਆ ਜਾਏਗਾ

ਫ਼ਾਦਰ ਟੌਬਿਨ ਸੀਨੀਅਰਜ਼ ਕਲੱਬ ਵੱਲੋਂ 151ਵਾਂ ਕੈਨੇਡਾ ਡੇਅ 28 ਜੁਲਾਈ ਨੂੰ ਮਨਾਇਆ ਜਾਏਗਾ

ਬਰੈਂਪਟਨ/ਡਾ. ਝੰਡ : ਪ੍ਰਾਪਤ ਸੂਚਨਾ ਅਨੁਸਾਰ ਫ਼ਾਦਰ ਟੌਬਿਨ ਸੀਨੀਅਰਜ਼ ਕਲੱਬ ਵੱਲੋਂ 151ਵਾਂ ਕੈਨੇਡਾ ਡੇਅ ਸਬੰਧੀ ਸਮਾਗ਼ਮ 28 ਜੁਲਾਈ ਦਿਨ ਸ਼ਨੀਵਾਰ ਨੂੰ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਪ੍ਰੋਗਰਾਮ ਸ਼ਾਅ ਪਬਲਿਕ ਸਕੂਲ ਦੇ ਹਾਲ ਵਿਚ ਹੋਵੇਗਾ ਜੋ ਕਿ ਫ਼ਾਦਰ ਟੌਬਿਨ ਰੋਡ ਅਤੇ ਮਾਊਂਨਟੇਨ ਐਸ਼ ਦੇ ਕਾਰਨਰ ‘ਤੇ ਸਥਿਤ ਹੈ।
ਸਮਾਗ਼ਮ ਦਾ ਸਮਾਂ ਬਾਅਦ ਦੁਪਹਿਰ 3.00 ਵਜੇ ਤੋਂ ਸ਼ਾਮ 6.00 ਵਜੇ ਤੱਕ ਰੱਖਿਆ ਗਿਆ ਹੈ। ਇਸ ਸਬੰਧੀ ਸੱਦਾ-ਪੱਤਰ ਮਾਣਯੋਗ ਪਾਰਲੀਮੈਂਟ ਮੈਂਬਰਾਂ, ਐੱਮ.ਪੀ.ਪੀਜ਼., ਸਿਟੀ ਕਾਊਂਸਲਰ ਗੁਰਪ੍ਰੀਤ ਢਿੱਲੋਂ, ਸਕੂਲ-ਟਰੱਸਟੀ ਹਰਕੀਰਤ ਸਿੰਘ ਅਤੇ ਹੋਰ ਕਈ ਨਾਮਵਰ ਸ਼ਖ਼ਸੀਅਤਾਂ ਨੂੰ ਭੇਜੇ ਗਏ ਹਨ ਅਤੇ ਕਈਆਂ ਦੀ ਸਹਿਮਤੀ ਵੀ ਪਹੁੰਚ ਗਈ ਹੈ। ਇਸ ਤੋਂ ਇਲਾਵਾ ਗੁਆਂਢੀ ਸੀਨੀਅਰਜ਼ ਕਲੱਬਾਂ ਦੇ ਅਹੁਦੇਦਾਰਾਂ ਅਤੇ ਮੈਂਬਰ ਸਾਹਿਬਾਨ ਨੂੰ ਵੀ ਨਿਮੰਤਰਿਤ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਪਹੁੰਚਣ ਦੀ ਪੂਰੀ ਉਮੀਦ ਹੈ। ਚਾਹ-ਪਾਣੀ ਤੇ ਸਨੈਕਸ ਦਾ ਖੁੱਲ੍ਹਾ ਪ੍ਰਬੰਧ ਹੋਵੇਗਾ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਇਸ ਸੀਨੀਅਰਜ਼ ਕਲੱਬ ਦੇ ਸਕੱਤਰ ਬੰਤ ਸਿੰਘ ਰਾਓ ਨੂੰ 905-861-1861 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਇਨਸਾਨ ਦੇ ਸ਼ੈਤਾਨ ਬਣਨ ਦੀ ਰੌਂਗਟੇ ਖੜ੍ਹੇ ਕਰਨ ਵਾਲੀ ਦਾਸਤਾਨ

ਐਬਟਸਫੋਰਡ/ਡਾ. ਗੁਰਵਿੰਦਰ ਸਿੰਘ : ਐਬਟਸਫੋਰਡ ਸ਼ਹਿਰ ਦਾ ਵੈਗਨਰ ਰੋਡ। ਸ਼ੁੱਕਰਵਾਰ ਦੀ ਰਾਤ ਦੇ 10.30 ਵਜੇ …