Breaking News
Home / ਪੰਜਾਬ / ਪੰਜਾਬ ਕਾਂਗਰਸ ਨੂੰ ਕਿਸੇ ਗੱਠਜੋੜ ਦੀ ਜ਼ਰੂਰਤ ਨਹੀਂ: ਕੈਪਟਨ ਅਮਰਿੰਦਰ

ਪੰਜਾਬ ਕਾਂਗਰਸ ਨੂੰ ਕਿਸੇ ਗੱਠਜੋੜ ਦੀ ਜ਼ਰੂਰਤ ਨਹੀਂ: ਕੈਪਟਨ ਅਮਰਿੰਦਰ

ਪੰਜਾਬ ‘ਚ ਕਦੇ ਵੀ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਗਠਜੋੜ ਦੀ ਗੱਲ ਨਹੀਂ ਕਹੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪਸ਼ਟ ਕੀਤਾ ਹੈ ਕਿ ਕਾਂਗਰਸ ਨੂੰ 2019 ਦੀਆਂ ਲੋਕ ਸਭਾ ਚੋਣਾਂ ਲੜਨ ਲਈ ਕਿਸੇ ਗਠਜੋੜ ਦੀ ਜ਼ਰੂਰਤ ਨਹੀਂ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਗੱਠਜੋੜ ਬਾਰੇ ਫੈਸਲਾ ਹਾਈਕਮਾਨ ਨੇ ਹੀ ਕਰਨਾ ਹੈ। ਪੰਜਾਬ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਦੀਆਂ ਸਾਰੀਆਂ ਸੀਟਾਂ ‘ਤੇ ਸੌਖਿਆਂ ਹੀ ਪਾਰਟੀ ਦੇ ਉਮੀਦਵਾਰ ਜਿੱਤਣ ਦੀ ਸਮਰੱਥਾ ਰੱਖਦੇ ਹਨ। ਸੂਬੇ ਵਿੱਚ ਸਰਕਾਰ ਦੇ ਗਠਨ ਤੋਂ ਬਾਅਦ ਗੁਰਦਾਸਪੁਰ ਅਤੇ ਸ਼ਾਹਕੋਟ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਕਾਂਗਰਸ ਨੇ ਸ਼ਾਨਦਾਰ ਢੰਗ ਨਾਲ ਜਿੱਤੀਆਂ ਹਨ ਤੇ ਵਿਰੋਧੀਆਂ ਨੂੰ ਨਮੋਸ਼ੀ ਭਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਉਨ੍ਹਾਂ ਕਿਹਾ ਕਿ ਉਕਤ ਚੋਣਾਂ ਦੇ ਨਤੀਜਿਆਂ ਨੂੰ ਦੇਖਦਿਆਂ ਅਗਲੀਆਂ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਵਿਚ ਪਾਰਟੀ ਨੂੰ ਕਿਸੇ ਵੀ ਗਠਜੋੜ ਦੀ ਜ਼ਰੂਰਤ ਨਹੀਂ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਆਧਾਰ ਪੂਰੀ ਤਰ੍ਹਾਂ ਖਿਸਕ ਜਾਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਸਪਸ਼ਟ ਕੀਤਾ ਕਿ ਉਨ੍ਹਾਂ ਨੇ ਕਦੀ ਵੀ ਪੰਜਾਬ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਕਾਰ ਗਠਜੋੜ ਦੀ ਗੱਲ ਨਹੀਂ ਆਖੀ। ਉਨ੍ਹਾਂ ਕਿਹਾ ਕਿ ਗਠਜੋੜ ਬਾਰੇ ਅੰਤਿਮ ਫੈਸਲਾ ਕਾਂਗਰਸ ਹਾਈ ਕਮਾਂਡ ਵੱਲੋਂ ਕੀਤਾ ਜਾਣਾ ਹੈ ਅਤੇ ਉਸ ਵੱਲੋਂ ਲਿਆ ਗਿਆ ਫੈਸਲਾ ਪੰਜਾਬ ਸਣੇ ਸਾਰੇ ਸੂਬਿਆਂ ਦੀਆਂ ਇਕਾਈਆਂ ਵੱਲੋਂ ਪ੍ਰਵਾਨ ਕੀਤਾ ਜਾਵੇਗਾ ਤੇ ਇਸ ਸਬੰਧੀ ਫੈਸਲਾ ਢੁਕਵੇ ਸਮੇਂ ‘ਤੇ ਲਿਆ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਿਥੋਂ ਤੱਕ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਸਬੰਧ ਹੈ, ਇਸ ਵੱਲੋਂ ਆਪਣੇ ਵਿਚਾਰ ਪਾਰਟੀ ਹਾਈ ਕਮਾਂਡ ਸਾਹਮਣੇ ਉਦੋਂ ਰੱਖੇ ਜਾਣਗੇ, ਜਦੋ ਹਾਈ ਕਮਾਂਡ ਇਸ ਵਾਸਤੇ ਕਹੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸਮੇਂ ਵਾਂਗ ਪਾਰਟੀ ਦੀ ਰਾਸ਼ਟਰੀ ਲੀਡਰਸ਼ਿਪ ਹਰ ਸੂਬੇ ਵਿੱਚ ਜ਼ਮੀਨੀ ਸਥਿਤੀਆਂ ਨੂੰ ਧਿਆਨ ਵਿੱਚ ਰਖੇਗੀ ਅਤੇ ਕੋਈ ਵੀ ਗਠਜੋੜ ਕਰਨ ਤੋਂ ਪਹਿਲਾਂ ਸੂਬਾ ਇਕਾਈਆਂ ਦੀ ਰਾਇ ਲਏਗੀ। ਉਨ੍ਹਾਂ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੀ ਇਸ ਮੁੱਦੇ ਬਾਰੇ ਅੰਦਰੂਨੀ ਵਿਚਾਰ ਕਰ ਰਹੀ ਹੈ ਅਤੇ ਜ਼ਰੂਰਤ ਪੈਣ ‘ਤੇ ਇਸ ਮਾਮਲੇ ‘ਤੇ ਆਮ ਸਹਿਮਤੀ ઠਤਿਆਰ ਕੀਤੀ ਜਾਵੇਗੀ।

Check Also

ਸ੍ਰੀ ਅਕਾਲ ਤਖਤ ਸਾਹਿਬ ’ਤੇ ਦੋ ਦਸੰਬਰ ਨੂੰ ਹੋਣ ਵਾਲੀ ਇਕੱਤਰਤਾ ਤੋਂ ਪਹਿਲਾਂ ਬੋਲੇ ਐਡਵੋਕੇਟ ਧਾਮੀ

ਕਿਹਾ : ਫੈਸਲੇ ਤੋਂ ਪਹਿਲਾਂ ਸਿੰਘ ਸਾਹਿਬਾਨਾਂ ਨੂੰ ਨਾ ਦਿੱਤੀਆਂ ਜਾਣ ਨਸੀਹਤਾਂ ਅੰਮਿ੍ਰਤਸਰ/ਬਿਊਰੋ ਨਿਊਜ਼ : …