ਪਾਕਿ ‘ਚ ਇਕਲੌਤਾ ਸਿੱਖ ਪੀਟੀਆਈ ਦਾ ਵਿਧਾਇਕ ਬਣਿਆ
ਇਸਲਾਮਾਬਾਦ/ਬਿਊਰੋ ਨਿਊਜ਼
ਪਾਕਿਸਤਾਨ ਵਿਚ ਪਈਆਂ ਵੋਟਾਂ ਦੀ ਗਿਣਤੀ ਅਜੇ ਚੱਲ ਰਹੀ ਹੈ। ਚੋਣ ਕਮਿਸ਼ਨ ਨੇ 272 ਸੀਟਾਂ ਵਿਚੋਂ 261 ਸੀਟਾਂ ਦੇ ਨਤੀਜੇ ਐਲਾਨ ਦਿੱਤੇ ਹਨ। ਇਨ੍ਹਾਂ ਵਿਚ ਇਮਰਾਨ ਖਾਨ ਦੀ ਪੀ.ਟੀ.ਆਈ. ਸਭ ਤੋਂ ਵੱਧ ਸੀਟਾਂ ਜਿੱਤ ਕੇ ਅੱਗੇ ਚੱਲ ਰਹੀ ਹੈ। ਪਰ ਉਨ੍ਹਾਂ ਨੂੰ ਸਰਕਾਰ ਬਣਾਉਣ ਲਈ ਕੁਝ ਹੋਰ ਸੀਟਾਂ ਦੀ ਜ਼ਰੂਰਤ ਹੈ। ਜ਼ਿਕਰਯੋਗ ਹੈ ਕਿ ਇਮਰਾਨ ਦੀ ਪਾਰਟੀ ਵਿਚ ਇਕਲੌਤਾ ਸਿੱਖ ਨੌਜਵਾਨ ਮਹਿੰਦਰ ਸਿੰਘ ਮੁਲਤਾਨ ਤੋਂ ਵਿਧਾਇਕ ਚੁਣਿਆ ਗਿਆ ਹੈ।

