Breaking News
Home / ਪੰਜਾਬ / 27 ਡੇਰਾ ਪ੍ਰੇਮੀਆਂ ਦੀ ਜ਼ਮਾਨਤ ਹਾਈਕੋਰਟ ਨੇ ਕੀਤੀ ਮਨਜੂਰ

27 ਡੇਰਾ ਪ੍ਰੇਮੀਆਂ ਦੀ ਜ਼ਮਾਨਤ ਹਾਈਕੋਰਟ ਨੇ ਕੀਤੀ ਮਨਜੂਰ

ਜੇਲ੍ਹ ਵਿਚੋਂ ਰਿਹਾਈ ਕਿਸੇ ਵੇਲੇ ਵੀ ਸੰਭਵ
ਮਾਨਸਾ/ਬਿਊਰੋ ਨਿਊਜ਼
ਜਦੋਂ ਪੰਚਕੂਲਾ ਦੀ ਅਦਾਲਤ ਨੇ ਪਿਛਲੇ ਸਾਲ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿੱਤਾ ਸੀ ਤਾਂ ਪੰਚਕੂਲਾ ਅਤੇ ਪੰਜਾਬ ਦੇ ਕਈ ਸ਼ਹਿਰਾਂ ਵਿਚ ਹਿੰਸਕ ਘਟਨਾਵਾਂ ਹੋਈਆਂ ਸਨ। ਇਸੇ ਦੌਰਾਨ ਮਾਨਸਾ ਵਿਚ ਕਾਰਾਂ ਨੂੰ ਅੱਗ ਲਗਾ ਦਿੱਤੀ ਗਈ ਸੀ। ਜਿਸ ਤੋਂ ਬਾਅਦ ਕਈ ਡੇਰਾ ਪ੍ਰੇਮੀਆਂ ਖਿਲਾਫ ਮਾਮਲੇ ਦਰਜ ਹੋਏ ਸਨ। ਲੰਘੇ ਕੱਲ੍ਹ ਇਸ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 27 ਡੇਰਾ ਪ੍ਰੇਮੀਆਂ ਦੀਆਂ ਜ਼ਮਾਨਤਾਂ ਮਨਜ਼ੂਰ ਕਰ ਲਈਆਂ ਗਈਆਂ ਹਨ। ਹੁਣ ਇਨ੍ਹਾਂ ਡੇਰਾ ਪ੍ਰੇਮੀਆਂ ਦੀ ਜਲਦੀ ਹੀ ਮਾਨਸਾ ਜੇਲ੍ਹ ਵਿਚੋਂ ਰਿਹਾਈ ਹੋ ਸਕਦੀ ਹੈ। ਚੇਤੇ ਰਹੇ ਕਿ ਮਾਨਸਾ ਸਥਿਤ ਇਨਕਮ ਟੈਕਸ ਵਿਭਾਗ ਦਫਤਰ ਵਿਚ ਖੜ੍ਹੀਆਂ ਦੋ ਕਾਰਾਂ ਨੂੰ 25 ਅਗਸਤ 2017 ਨੂੰ ਅੱਗ ਲਗਾ ਦਿੱਤੀ ਸੀ। ਇਸ ਮਾਮਲੇ ਵਿਚ 31 ਡੇਰਾ ਪ੍ਰੇਮੀਆਂ ਨੂੰ ਨਾਮਜ਼ਦ ਕੀਤਾ ਗਿਆ ਸੀ।

Check Also

ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ

ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …