ਨਸ਼ੇ ਕਾਰਨ ਪੰਜਾਬ ‘ਚ ਹੋ ਰਹੀਆਂ ਹਨ ਹਰ ਰੋਜ਼ ਮੌਤਾਂ
ਮਾਨਸਾ/ਬਿਊਰੋ ਨਿਊਜ਼
ਪੰਜਾਬ ਵਿਚ ਨਸ਼ਾ ਹਰ ਰੋਜ਼ ਕਿਸੇ ਨਾ ਕਿਸੇ ਨੌਜਵਾਨ ਦੀ ਬਲੀ ਲੈ ਰਿਹਾ ਹੈ। ਅੱਜ ਮਾਨਸਾ ਵਿਚ 27 ਸਾਲਾ ਸੁਨੀਲ ਕੁਮਾਰ ਦੀ ਚਿੱਟੇ ਦੀ ਓਵਰ ਡੋਜ਼ ਲੈਣ ਕਾਰਨ ਮੌਤ ਹੋ ਗਈ। ਇਸ ਨੌਜਵਾਨ ਨੇ ਚਿੱਟੇ ਦਾ ਟੀਕਾ ਲਗਾ ਲਿਆ ਤੇ ਉਸਦੀ ਤਬੀਅਤ ਖ਼ਰਾਬ ਹੋ ਗਈ ਸੀ। ਪਰਿਵਾਰ ਵੱਲੋਂ ਉਸ ਦਾ ਬਠਿੰਡਾ ਦੇ ਹਸਪਤਾਲ ਵਿਚ ਇਲਾਜ ਵੀ ਕਰਵਾਇਆ ਗਿਆ ਪਰ ਉਹ ਬਚ ਨਾ ਸਕਿਆ। ਮ੍ਰਿਤਕ ਦੀ ਪਤਨੀ ਸਰਬਜੀਤ ਕੌਰ ਨੇ ਸੁਨੀਲ ਕੁਮਾਰ ਦੇ ਚਿੱਟਾ ਲੈਣ ਦੀ ਪੁਸ਼ਟੀ ਕਰਦਿਆਂ ਦੋਸ਼ ਲਗਾਇਆ ਕਿ ਉਸ ਦੇ ਪਤੀ ਨੂੰ ਕੁੱਝ ਪੁਲਿਸ ਮੁਲਾਜ਼ਮਾਂ ਨੇ ਇਸ ਧੰਦੇ ਵਿਚ ਜਬਰਦਸਤੀ ਪਾਇਆ ਸੀ। ਉਸ ਨੇ ਮੰਗ ਕੀਤੀ ਹੈ ਕਿ ਮਾਮਲੇ ਦੀ ਜਾਂਚ ਕਰਕੇ ਚਿੱਟਾ ਸਪਲਾਈ ਕਰਨ ਅਤੇ ਨੌਜਵਾਨਾਂ ਨੂੰ ਅਜਿਹੀ ਲਤ ਲਗਾਉਣ ਵਾਲੇ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।
Check Also
ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਨੇ ਅਕਾਲੀ ਦਲ ਦਾ ਸੰਕਟ ਹੋਰ ਵਧਾਇਆ
ਸਿੱਖ ਜਥੇਬੰਦੀਆਂ ਵੱਲੋਂ ਧਾਮੀ ਦਾ ਅਸਤੀਫਾ ਦੁਖਦਾਈ ਕਰਾਰ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ …