ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਕੀਤੀ ਚਰਚਾ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਨਵੇਂ ਬਣੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਅੱਜ ਦਿੱਲੀ ਵਿਖੇ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਮੀਟਿੰਗ ਤੋਂ ਬਾਅਦ ਚੀਮਾ ਨੇ ਦੱਸਿਆ ਕਿ ਉਨ੍ਹਾਂ ਨੇ ਕੇਜਰੀਵਾਲ ਹੋਰਾਂ ਨਾਲ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਚਰਚਾ ਕੀਤੀ ਹੈ। ਸੁਖਪਾਲ ਖਹਿਰਾ ਦੀ ਨਰਾਜ਼ਗੀ ਸਬੰਧੀ ਚੀਮਾ ਨੇ ਕਿਹਾ ਕਿ ਖਹਿਰਾ ਨਾਲ ਕੋਈ ਮਤਭੇਦ ਨਹੀਂ ਹਨ ਅਤੇ ਉਹ ਖੁਦ ਸੁਖਪਾਲ ਖਹਿਰਾ ਅਤੇ ਭਗਵੰਤ ਮਾਨ ਨੂੰ ਮਿਲਣ ਲਈ ਉਨ੍ਹਾਂ ਦੇ ਘਰ ਜਾਣਗੇ। ਚੀਮਾ ਨੇ ਇਹ ਵੀ ਦੱਸਿਆ ਕਿ ਭਗਵੰਤ ਮਾਨ ਹੀ ਪਾਰਟੀ ਦੇ ਪੰਜਾਬ ਤੋਂ ਪ੍ਰਧਾਨ ਰਹਿਣਗੇ। ਪਾਰਟੀ ਦੇ ਰੁੱਸੇ ਹੋਏ ਆਗੂਆਂ ਬਾਰੇ ਚੀਮਾ ਨੇ ਕਿਹਾ ਕਿ ਉਹ ਚੰਗੇ ਆਗੂਆਂ ਨਾਲ ਰਾਬਤਾ ਬਣਾਉਣਗੇ ਅਤੇ ਪਾਰਟੀ ਦੇ ਭਲੇ ਲਈ ਕੰਮ ਕਰਨਗੇ। ਦੂਜੇ ਪਾਸੇ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕ ਕੰਵਰ ਸੰਧੂ, ਪਿਰਮਲ ਸਿੰਘ, ਨਾਜਰ ਸਿੰਘ ਮਾਨਸ਼ਾਹੀਆ, ਜਗਦੇਵ ਸਿੰਘ ਕਮਾਲੂ ਤੇ ਜਗਤਾਰ ਸਿੰਘ ਨੇ ਸੁਖਪਾਲ ਖਹਿਰਾ ਨਾਲ ਮੁਲਾਕਾਤ ਕੀਤੀ ਹੈ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …