Breaking News
Home / ਪੰਜਾਬ / ਕਾਂਗਰਸ ਦੀ ਸਹਿਮਤੀ ਨਾਲ ਕੇਜਰੀਵਾਲ ਨੇ ਖਹਿਰਾ ਨੂੰ ਅਹੁਦੇ ਤੋਂ ਹਟਾਇਆ : ਬੈਂਸ

ਕਾਂਗਰਸ ਦੀ ਸਹਿਮਤੀ ਨਾਲ ਕੇਜਰੀਵਾਲ ਨੇ ਖਹਿਰਾ ਨੂੰ ਅਹੁਦੇ ਤੋਂ ਹਟਾਇਆ : ਬੈਂਸ

ਕਿਹਾ, ਕੇਜਰੀਵਾਲ ਦੇ ਤਾਨਾਸ਼ਾਹੀ ਰਵੱਈਏ ਤੋਂ ਲੋਕ ਪ੍ਰੇਸ਼ਾਨ
ਲੁਧਿਆਣਾ/ਬਿਊਰੋ ਨਿਊਜ਼
ਸੁਖਪਾਲ ਖਹਿਰਾ ਨੂੰ ਵਿਰੋਧੀ ਧਿਰ ਦੇ ਆਗੂ ਵਜੋਂ ਹਟਾਏ ਜਾਣ ਬਾਰੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੇ ਕਿਹਾ ਹੈ ਕਿ ਕਾਂਗਰਸ ਦੀ ਸ਼ਰਤ ਪੁਗਾਉਣ ਲਈ ਹੀ ਅਰਵਿੰਦ ਕੇਜਰੀਵਾਲ ਨੇ ਖਹਿਰਾ ਨੂੰ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਹਟਾਇਆ ਹੈ।ઠ ਉਨ੍ਹਾਂ ਕਿਹਾ ਕਿ ਸਾਲ 2019 ਦੀਆਂ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਤੇ ਕਾਂਗਰਸ ਦਾ ਗਠਜੋੜ ਤੈਅ ਹੈ ਅਤੇ ਕਾਂਗਰਸ ਦੀ ਇਕ ਸ਼ਰਤ ਸੀ ਕਿ ‘ਆਪ’ ਪਹਿਲਾਂ ਵਿਰੋਧੀ ਧਿਰ ਦੇ ਆਗੂ ਨੂੰ ਬਦਲੇ। ਸਿਮਰਜੀਤ ਬੈਂਸ ਨੇ ਕਿਹਾ ਕਿ ਖਹਿਰਾ ਨੂੰ ਹਟਾ ਕੇ ‘ਆਪ’ ਨੇ ਕਾਂਗਰਸ ਤੇ ਅਕਾਲੀ ਦਲ ਦੇ ਸੁਪਨੇ ਸਾਕਾਰ ਕਰ ਦਿੱਤੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਕੇਜਰੀਵਾਲ ਦੇ ਤਾਨਾਸ਼ਾਹੀ ਰਵੱਈਏ ਤੋਂ ਲੋਕ ਕਾਫੀ ਪਰੇਸ਼ਾਨ ਹਨ। ਬੈਂਸ ਨੇ ਕਿਹਾ ਕਿ 2019 ਦੀਆਂ ਚੋਣਾਂ ਦੌਰਾਨ ਅਜਿਹੇ ਨਤੀਜੇ ਸਾਹਮਣੇ ਆਉਣਗੇ ਕਿ ਲੋਕ ਵੀ ਹੈਰਾਨ ਰਹਿ ਜਾਣਗੇ।

Check Also

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਲ 2024-25 ਲਈ ਬਜਟ ਕੀਤਾ ਗਿਆ ਪੇਸ਼

ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਵੀ ਗੂੰਜਿਆ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ …