-0.8 C
Toronto
Thursday, December 4, 2025
spot_img
Homeਪੰਜਾਬਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਘਪਲਾ ਮਾਮਲੇ 'ਚ ਕੈਪਟਨ ਅਮਰਿੰਦਰ ਬਰੀ

ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਘਪਲਾ ਮਾਮਲੇ ‘ਚ ਕੈਪਟਨ ਅਮਰਿੰਦਰ ਬਰੀ

ਕੈਪਟਨ ਨੇ ਕਿਹਾ, ਅਦਾਲਤ ‘ਤੇ ਸੀ ਪੂਰਾ ਭਰੋਸਾ
ਮੁਹਾਲੀ/ਬਿਊਰੋ ਨਿਊਜ਼
ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਘਪਲੇ ਮਾਮਲੇ ਵਿਚ ਮੋਹਾਲੀ ਦੀ ਅਦਾਲਤ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਸਾਰੇ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ। ਇਸ ਮਾਮਲੇ ਵਿਚ ਅੱਜ ਕੈਪਟਨ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅਦਾਲਤ ਵਿਚ ਪੇਸ਼ ਹੋਏ ਸਨ। ਚੇਤੇ ਰਹੇ ਕਿ ਇਸ ਮਾਮਲੇ ਵਿਚ ਨਾਮਜ਼ਦ ਤਿੰਨ ਸਾਬਕਾ ਮੰਤਰੀਆਂ ਚੌਧਰੀ ਜਗਜੀਤ ਸਿੰਘ, ਰਘੂਨਾਥ ਸਹਾਏਪੁਰੀ ਅਤੇ ਕੇਵਲ ਕ੍ਰਿਸ਼ਨ ਦੀ ਮੌਤ ਹੋ ਚੁੱਕੀ ਹੈ। ਪੰਜਾਬ ਵਿਜੀਲੈਂਸ ਬਿਊਰੋ ਨੇ ਸਾਲ 2008 ਵਿਚ ਕੈਪਟਨ ਅਮਰਿੰਦਰ ਸਿੰਘ ਸਮੇਤ 17 ਵਿਅਕਤੀਆਂ ਖਿਲਾਫ ਇਹ ਕੇਸ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੀ 32 ਕਿੱਲੇ ਜ਼ਮੀਨ ਗ਼ੈਰਕਾਨੂੰਨੀ ਢੰਗ ਨਾਲ ਇੱਕ ਪ੍ਰਾਈਵੇਟ ਡਿਵੈਲਪਰ ਨੂੰ ਟਰਾਂਸਫਰ ਕਰਨ ਸਬੰਧੀ ਦਰਜ ਕੀਤਾ ਸੀ।
ਅਦਾਲਤ ਵਿਚੋਂ ਬਰੀ ਹੋਣ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਅਦਾਲਤ ‘ਤੇ ਪੂਰਾ ਭਰੋਸਾ ਸੀ। ਇਸ ਸਬੰਧ ਵਿਚ ਅੱਜ ਕੈਪਟਨ ਦੇ ਮਹਿਲ ਵਿਚ ਕਾਂਗਰਸੀ ਵਰਕਰਾਂ ਵੱਲੋਂ ਖ਼ੁਸ਼ੀ ਦੇ ਜਸ਼ਨ ਮਨਾਏ ਗਏ ਅਤੇ ਢੋਲ ਵਜਾ ਕੇ ਭੰਗੜੇ ਪਾਏ ਗਏ।
ਪਟਿਆਲਾ ਤੋਂ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਮਾਮਲੇ ਵਿਚੋਂ ਬਰੀ ਹੋਏ ਕੈਪਟਨ ਅਮਰਿੰਦਰ ਸਿੰਘ ਬਾਰੇ ਬੋਲਦਿਆਂ ਕਿਹਾ ਕਿ ਬਾਦਲ ਪਰਿਵਾਰ ਤੇ ਕੈਪਟਨ ਇੱਕ-ਦੂਜੇ ਨਾਲ ਮਿਲੇ ਹੋਏ ਹਨ। ਉਨ੍ਹਾਂ ਕਿਹਾ ਕਿ ਦੋਵੇਂ ਹਮੇਸ਼ਾ ਇੱਕ-ਦੂਜੇ ਨੂੰ ਬਚਾਉਂਦੇ ਰਹੇ ਹਨ।

RELATED ARTICLES
POPULAR POSTS