Breaking News
Home / ਪੰਜਾਬ / ਪੰਚਕੂਲਾ ਅਦਾਲਤ ਨੇ ਦੰਗੇ ਭੜਕਾਉਣ ਵਾਲੇ 6 ਡੇਰਾ ਪ੍ਰੇਮੀ ਕੀਤੇ ਬਰੀ

ਪੰਚਕੂਲਾ ਅਦਾਲਤ ਨੇ ਦੰਗੇ ਭੜਕਾਉਣ ਵਾਲੇ 6 ਡੇਰਾ ਪ੍ਰੇਮੀ ਕੀਤੇ ਬਰੀ

ਪਿਛਲੇ ਸਾਲ 25 ਅਗਸਤ ਨੂੰ ਪੰਚਕੂਲਾ ‘ਚ ਭੜਕੇ ਸਨ ਦੰਗੇ
ਚੰਡੀਗੜ੍ਹ/ਬਿਊਰੋ ਨਿਊਜ਼
ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਬਲਾਤਕਾਰ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਭੜਕੇ ਦੰਗਿਆਂ ਸਬੰਧੀ ਪੰਚਕੂਲਾ ਅਦਾਲਤ ਨੇ 6 ਆਰੋਪੀਆਂ ਨੂੰ ਬਰੀ ਕਰ ਦਿੱਤਾ ਹੈ। ਇਸ ਮਾਮਲੇ ਵਿਚ ਗਿਆਨੀ ਰਾਮ, ਸਾਂਗਾ ਸਿੰਘ, ਹੁਸ਼ਿਆਰ ਸਿੰਘ, ਰਵੀ, ਤਰਸੇਮ ਅਤੇ ਰਾਮ ਕਿਸ਼ਨ ਨੂੰ ਦੋਸ਼ੀ ਮੰਨਿਆ ਗਿਆ ਸੀ। ਸਬੂਤਾਂ ਦੀ ਘਾਟ ਦੇ ਚੱਲਦਿਆਂ ਅਦਾਲਤ ਨੇ ਸਾਰੇ 6 ਦੋਸ਼ੀਆਂ ਨੂੰ ਬਰੀ ਕਰ ਦਿੱਤਾ ਹੈ। ਇਨ੍ਹਾਂ ਦੋਸ਼ੀਆਂ ‘ਤੇ ਦੰਗੇ, ਅੱਗਜ਼ਨੀ, ਕੁੱਟਮਾਰ ਕਰਨ ਦੇ ਦੋਸ਼ ਲਾਏ ਗਏ ਹਨ ਅਤੇ ਆਈ. ਪੀ. ਸੀ. ਦੀਆਂ ਧਾਰਾਵਾਂ ਤਹਿਤ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਜ਼ਿਕਰਯੋਗ ਕਿ ਪਿਛਲੇ ਸਾਲ 25 ਅਗਸਤ ਨੂੰ ਡੇਰਾ ਮੁਖੀ ਨੂੰ ਦੋਸ਼ੀ ਕਰਾਰ ਦਿੱਤਾ ਸੀ ਅਤੇ ਪੰਚਕੂਲਾ ਵਿਚ ਦੰਗੇ ਭੜਕ ਗਏ ਸਨ ਅਤੇ 50 ਦੇ ਕਰੀਬ ਵਿਅਕਤੀਆਂ ਦੀ ਜਾਨ ਵੀ ਚਲੀ ਗਈ ਸੀ ਅਤੇ ਕਰੋੜਾਂ ਦੀ ਸੰਪਤੀ ਦਾ ਨੁਕਸਾਨ ਵੀ ਹੋਇਆ ਸੀ।

Check Also

ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ

ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …