22.4 C
Toronto
Friday, June 19, 2026
spot_img
Homeਪੰਜਾਬ'ਆਪ' ਦੇ ਕਾਟੋ ਕਲੇਸ਼ ਤੋਂ ਤੰਗ ਭਗਵੰਤ ਮਾਨ ਨੇ ਟਵੀਟ ਕਰਕੇ ਪ੍ਰਗਟਾਈ...

‘ਆਪ’ ਦੇ ਕਾਟੋ ਕਲੇਸ਼ ਤੋਂ ਤੰਗ ਭਗਵੰਤ ਮਾਨ ਨੇ ਟਵੀਟ ਕਰਕੇ ਪ੍ਰਗਟਾਈ ਨਰਾਜ਼ਗੀ

ਸੁਖਪਾਲ ਖਹਿਰਾ ਦੀ ਤਾਰੀਫ ਕਰਦਿਆਂ ਉਨ੍ਹਾਂ ਨੂੰ ਦੱਸਿਆ ਵੱਡਾ ਭਰਾ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਵਿਚ ਚੱਲ ਰਹੇ ਕਾਟੋ ਕਲੇਸ਼ ਤੋਂ ਪਾਰਟੀ ਦੇ ਪੰਜਾਬ ਤੋਂ ਪ੍ਰਧਾਨ ਭਗਵੰਤ ਮਾਨ ਨਰਾਜ਼ ਨਜ਼ਰ ਆ ਰਹੇ ਹਨ। ਭਗਵੰਤ ਮਾਨ ਨੇ ਇਕ ਟਵੀਟ ਕਰਕੇ ਆਪਣੀ ਨਰਾਜ਼ਗੀ ਜ਼ਾਹਰ ਕੀਤੀ ਹੈ। ਉਨ੍ਹਾਂ ਨੇ ਪਾਰਟੀ ਦੇ ਇਸ ਸੰਕਟ ਨੂੰ ਹੱਲ ਕਰਨ ਤੋਂ ਅਸਮਰੱਥਤਾ ਪ੍ਰਗਟਾਈ ਤੇ ਸੁਖਪਾਲ ਸਿੰਘ ਖਹਿਰਾ ਦੀ ਤਾਰੀਫ ਕੀਤੀ। ਉਨ੍ਹਾਂ ਕਿਹਾ ਕਿ, ਆਪਣੇ ਖ਼ੂਨ ਪਸੀਨੇ ਨਾਲ ਬਣਾਈ ਪਾਰਟੀ ‘ਚ ਸੰਕਟ ਦੇਖ ਕੇ ਮਨ ਉਦਾਸ ਹੈ..ਵਿਰੋਧੀ ਜ਼ਰੂਰ ਖੁਸ਼ ਹੁੰਦੇ ਹੋਣਗੇ .ਦੁੱਖ ਐ ਕਿ ਮੇਰੇ ਅਧਿਕਾਰ ਵਿੱਚ ਕੁਛ ਵੀ ਨਹੀਂ ਕਿਉਂਕਿ ਇਹ ਸਾਰਾ ਹੱਕ ਚੁਣੇ ਐਮ ਐਲ ਏਜ਼ ਦਾ ਏ . ਖਹਿਰਾ ਸਾਹਬ ਮੇਰੇ ਵੱਡੇ ਭਰਾ ਨੇ ਤੇ ਬਹੁਤ ਬੇਖੌਫ ਤੇ ਬੇਬਾਕ ਨੇਤਾ ਨੇ ਮੈਨੂੰ ਉਮੀਦ ਐ ਕਿ ਓਹ ਸਾਰਿਆਂ ਨਾਲ ਮਿਲ ਕੇ ਸੰਕਟ ਦਾ ਹੱਲ ਕੱਢ ਲੈਣਗੇ। ਜ਼ਿਕਰਯੋਗ ਹੈ ਕਿ ਪਾਰਟੀ ਨੇ ਸੁਖਪਾਲ ਖਹਿਰਾ ਕੋਲੋਂ ਵਿਰੋਧੀ ਧਿਰ ਦਾ ਅਹੁਦਾ ਖੋਹ ਕੇ ਦ੍ਰਿੜਬਾ ਤੋਂ ਵਿਧਾਇਕ ਹਰਪਾਲ ਸਿੰਘ ਚੀਮਾ ਨੂੰ ਦੇ ਦਿੱਤਾ ਸੀ।

RELATED ARTICLES
POPULAR POSTS