ਗੋਲੀ ਕਾਂਡ ‘ਚ ਮਾਰੇ ਗਏ ਨੌਜਵਾਨਾਂ ਦੇ ਪਰਿਵਾਰਾਂ ਨੂੰ ਇਕ-ਇਕ ਕਰੋੜ ਰੁਪਏ ਦੇਣ ਦਾ ਹੋਵੇਗਾ ਪ੍ਰਬੰਧ
ਚੰਡੀਗੜ੍ਹ/ਬਿਊਰੋ ਨਿਊਜ਼
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਬਹਿਬਲ ਕਲਾਂ ਗੋਲੀ ਕਾਂਡ ਅਤੇ ਕੋਟਕਪੂਰਾ ਲਾਠੀਚਾਰਜ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਈ ਜਾਵੇਗੀ। ਗੋਲੀ ਕਾਂਡ ਵਿੱਚ ਪੁਲਿਸ ਅਧਿਕਾਰੀਆਂ ਅਤੇ ਹੋਰ ਪੁਲਿਸ ਮੁਲਾਜ਼ਮਾਂ ਨੇ ਦੋ ਨੌਜਵਾਨਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਸੀ। ਇਸ ਮਾਮਲੇ ਬਾਰੇ ਜੋ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਮੁੱਖ ਮੰਤਰੀ ਨੂੰ ਰਿਪੋਰਟ ਦਿੱਤੀ ਹੈ ਉਸ ਵਿਚ ਕਿਹਾ ਗਿਆ ਹੈ ਕਿ ਪੁਲਿਸ ਅਧਿਕਾਰੀਆਂ ਵੱਲੋਂ ਗੋਲੀ ਕਾਂਡ ਕੀਤੇ ਜਾਣ ਬਾਰੇ ਉੱਚ ਪੱਧਰੀ ਜਾਂਚ ਕਰਵਾਈ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਗੋਲੀ ਕਾਂਡ ਵਿਚ ਜਿਹੜੇ ਨੌਜਵਾਨ ਮੌਤ ਦੇ ਮੂੰਹ ਵਿਚ ਚਲੇ ਗਏ ਉਨ੍ਹਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੀ ਰਾਸ਼ੀ ਅਤੇ ਸਰਕਾਰੀ ਨੌਕਰੀ ਦਾ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਗੋਲੀ ਕਾਂਡ ਵਿੱਚ ਜ਼ਖ਼ਮੀ ਬੇਅੰਤ ਸਿੰਘ ਨੂੰ 50 ਲੱਖ ਰੁਪਏ ਅਤੇ ਅਜੀਤ ਸਿੰਘ ਨੂੰ 60 ਲੱਖ ਰੁਪਏ ਮੁਆਵਜ਼ੇ ਦਾ ਇੰਤਜ਼ਾਮ ਕੀਤਾ ਜਾਵੇਗਾ।
Check Also
ਵਿਸ਼ਵ ਪੰਜਾਬੀ ਕਾਨਫਰੰਸ : ਫਨਕਾਰਾਂ ਨੇ ਸਾਂਝੀਵਾਲਤਾ ਦੇ ਗੀਤਾਂ ਨਾਲ ਰੰਗ ਬੰਨ੍ਹਿਆ
ਸ਼ਾਇਰ ਹਰਵਿੰਦਰ ਦੇ ਗੀਤ ਸਣੇ ਵੱਖ-ਵੱਖ ਲੇਖਕਾਂ ਦੀਆਂ ਪੁਸਤਕਾਂ ਕੀਤੀਆਂ ਲੋਕ ਅਰਪਣ ਅੰਮ੍ਰਿਤਸਰ : ਪਾਕਿਸਤਾਨ …