ਕਿਹਾ, ਬੈਂਸ ਦੀ ਦਲਿਤਾਂ ਪ੍ਰਤੀ ਸੋਚ ਘਟੀਆ
ਨਵੀਂ ਦਿੱਲੀ/ਬਿਊਰੋ ਨਿਊਜ਼
2ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਖਿਲਾਫ ਅਰਵਿੰਦ ਕੇਜਰੀਵਾਲ ਨੇ ਮੋਰਚਾ ਖੋਲ੍ਹ ਦਿੱਤਾ ਹੈ। ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਕਿ ਸਿਮਰਜੀਤ ਬੈਂਸ ਦੀ ਦਲਿਤ ਭਾਈਚਾਰੇ ਪ੍ਰਤੀ ਸੋਚ ਘਟੀਆ ਹੈ, ਉਸ ਨੂੰ ਦਲਿਤ ਭਾਈਚਾਰੇ ਕੋਲੋਂ ਮੁਆਫੀ ਮੰਗਣੀ ਚਾਹੀਦੀ ਹੈ। ਚੇਤੇ ਰਹੇ ਕਿ ਪਿਛਲੇ ਦਿਨੀਂ ਬੈਂਸ ਨੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੂੰ ‘ਪੱਪੂ’ ਕਰਾਰ ਦਿੱਤਾ ਸੀ। ਬੈਂਸ ਨੇ ਹਰਪਾਲ ਸਿੰਘ ਚੀਮਾ ਵੱਲ ਇਸ਼ਾਰਾ ਕਰਦਿਆਂ ਕਿਹਾ ਸੀ ਕਿ ‘ਆਪ’ ਨੂੰ ‘ਪੱਪੂਆਂ’ ਦੀ ਲੋੜ ਹੈ, ਜੋ ਚੁੱਪ ਚਾਪ ਉਨ੍ਹਾਂ ਦਾ ਹੁਕਮ ਮੰਨਦੇ ਰਹਿਣ। ਆਮ ਆਦਮੀ ਪਾਰਟੀ ਵਿਚ ਪਏ ਘਸਮਾਣ ਲਈ ਵੀ ਸਿਮਰਜੀਤ ਬੈਂਸ ਨੂੰ ਜ਼ਿੰਮੇਵਾਰ ਦੱਸਿਆ ਜਾ ਰਿਹਾ ਹੈ।
Check Also
ਅਗਲੇ 5 ਸਾਲਾਂ ਵਿਚ ਗਰਮੀ ਹੋਰ ਵੀ ਭਿਆਨਕ ਹੋ ਜਾਵੇਗੀ
ਮੌਸਮ ਸਬੰਧੀ ਏਜੰਸੀਆਂ ਨੇ ਕੀਤੀ ਭਵਿੱਖਬਾਣੀ ਵਾਸ਼ਿੰਗਟਨ/ਬਿਊਰੋ ਨਿਊਜ਼ ਦੁਨੀਆ ਦੀਆਂ ਦੋ ਪ੍ਰਮੁੱਖ ਮੌਸਮ ਏਜੰਸੀਆਂ ਨੇ …