28 C
Toronto
Tuesday, August 11, 2026
spot_img
Homeਪੰਜਾਬਅਸ਼ਲੀਲ ਵੀਡੀਓ ਮਾਮਲੇ 'ਚ ਸੁੱਚਾ ਸਿੰਘ ਲੰਗਾਹ ਬਰੀ

ਅਸ਼ਲੀਲ ਵੀਡੀਓ ਮਾਮਲੇ ‘ਚ ਸੁੱਚਾ ਸਿੰਘ ਲੰਗਾਹ ਬਰੀ

ਗੁਰਦਾਸਪੁਰ ਦੀ ਲੋਕ ਸਭਾ ਚੋਣ ਤੋਂ 11 ਦਿਨ ਪਹਿਲਾਂ ਹੋਇਆ ਸੀ ਮਾਮਲਾ ਦਰਜ
ਗੁਰਦਾਸਪੁਰ/਼ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਕੈਬਿਨਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਨੂੰ ਅਸ਼ਲੀਲ ਵੀਡੀਓ ਮਾਮਲੇ ‘ਚ ਗੁਰਦਾਸਪੁਰ ਜ਼ਿਲ੍ਹਾ ਅਦਾਲਤ ਨੇ ਬਰੀ ਕਰ ਦਿੱਤਾ ਹੈ। ਸਤੰਬਰ 2017 ਵਿਚ ਵਿਜੀਲੈਂਸ ਪੁਲਿਸ ਦੀ ਇੱਕ ਮਹਿਲਾ ਮੁਲਾਜ਼ਮ ਨੇ ਦੋਸ਼ ਲਾਏ ਸਨ ਕਿ ਸੁੱਚਾ ਸਿੰਘ ਲੰਗਾਹ ਨੇ ਸਾਲ 2009 ਤੋਂ ਲੈ ਕੇ ਉਸਦੀ ਮਰਜੀ ਦੇ ਵਿਰੁੱਧ ਉਸ ਨਾਲ ਜਬਰ ਜਨਾਹ ਕੀਤਾ, ਜਿਸ ਨੂੰ ਸਾਬਤ ਕਰਨ ਲਈ ਸ਼ਿਕਾਇਤਕਰਤਾ ਮਹਿਲਾ ਨੇ ਇੱਕ ਵੀਡੀਓ ਟੇਪ ਵੀ ਦਿੱਤੀ ਸੀ। ਜ਼ਿਕਰਯੋਗ ਹੈ ਕਿ ਲੰਗਾਹ ਵਿਰੁੱਧ ਇਹ ਮੁਕਦਮਾ ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ ਤੋਂ ਸਿਰਫ 11 ਦਿਨ ਪਹਿਲਾਂ ਦਰਜ ਕੀਤਾ ਗਿਆ ਸੀ। ਜਿਸ ਤੋਂ ਬਾਅਦ ਇਸ ਚੋਣ ਦੇ ਨਤੀਜੇ ਕਾਂਗਰਸ ਪਾਰਟੀ ਦੇ ਹੱਕ ਵਿਚ ਗਏ ਸਨ। ਬਰੀ ਹੋਣ ਤੋਂ ਬਾਅਦ ਸੁੱਚਾ ਸਿੰਘ ਲੰਗਾਹ ਨੇ ਕਿਹਾ ਹੈ ਕਿ ਇਹ ਉਨ੍ਹਾਂ ਦੇ ਕਾਂਗਰਸੀ ਦੁਸ਼ਮਣਾਂ ਦੀ ਸਾਜਿਸ਼ ਸੀ ਜਿਸ ‘ਤੇ ਉਨ੍ਹਾਂ ਨੂੰ ਜਿੱਤ ਹਾਸਲ ਹੋਈ ਹੈ।

RELATED ARTICLES
POPULAR POSTS