Breaking News
Home / ਪੰਜਾਬ / ਕੈਬਨਿਟ ਮੀਟਿੰਗ ‘ਚ ਸਿੱਧੂ ਤੇ ਤ੍ਰਿਪਤ ਰਾਜਿੰਦਰ ਬਾਜਵਾ ਦੀ ਹੋਈ ਬਹਿਸ

ਕੈਬਨਿਟ ਮੀਟਿੰਗ ‘ਚ ਸਿੱਧੂ ਤੇ ਤ੍ਰਿਪਤ ਰਾਜਿੰਦਰ ਬਾਜਵਾ ਦੀ ਹੋਈ ਬਹਿਸ

ਕੈਪਟਨ ਅਮਰਿੰਦਰ ਨੂੰ ਦੇਣਾ ਪਿਆ ਦਖਲ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕੈਬਨਿਟ ਦੀ ਲੰਘੇ ਕੱਲ੍ਹ ਮੀਟਿੰਗ ਹੋਈ ਸੀ, ਜਿਸ ਵਿਚ ਗੈਰਕਾਨੂੰਨੀ ਕਾਲੋਨੀਆਂ ਨੂੰ ਰੈਗੂਲਰ ਕਰਨ ਸਬੰਧੀ ਵੀ ਫੈਸਲੇ ਹੋਏ ਸਨ। ਮੀਟਿੰਗ ਦੌਰਾਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਸ਼ਹਿਰੀ ਵਿਕਾਸ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਨਾਜਾਇਜ਼ ਕਾਲੋਨੀਆਂ ਦੇ ਮੁੱਦੇ ‘ਤੇ ਬਹਿਸ ਹੋ ਗਈ। ਜਿਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦਖਲ ਦੇਣਾ ਪਿਆ। ਕੈਪਟਨ ਨੇ ਕਿਹਾ ਕਿ ਜੇਕਰ ਦੋਹਾਂ ਨੂੰ ਭਰੋਸਾ ਹੈ ਤਾਂ ਮਾਮਲਾ ਉਨ੍ਹਾਂ ‘ਤੇ ਛੱਡ ਦੇਣ, ਉਹ ਖੁਦ ਹੀ ਇਸ ਦਾ ਫੈਸਲਾ ਕਰ ਦੇਣਗੇ। ਸਿੱਧੂ ਗੈਰਕਾਨੂੰਨੀ ਕਾਲੋਨੀਆਂ ਬਾਰੇ ਹੋਏ ਫੈਸਲਿਆਂ ਤੋਂ ਸੰਤੁਸ਼ਟ ਨਹੀਂ ਸਨ। ਬਾਅਦ ਵਿਚ ਗੈਰਕਾਨੂੰਨੀ ਕਾਲੋਨੀਆਂ ਬਾਰੇ ਨਵੀਂ ਨੀਤੀ ਨੂੰ ਪਾਸ ਕਰਨ ਦੀ ਸੂਚਨਾ ਵੀ ਬਾਹਰ ਆ ਗਈ। ਇਸ ਤੋਂ ਬਾਅਦ ਸਿੱਧੂ ਦਾ ਕਹਿਣਾ ਸੀ ਕਿ ਉਨ੍ਹਾਂ ਨੇ ਫੈਸਲਾ ਮੁੱਖ ਮੰਤਰੀ ‘ਤੇ ਛੱਡਿਆ ਸੀ ਪਰ ਜੇਕਰ ਉਨ੍ਹਾਂ ਨੇ ਫੈਸਲਾ ਕਰ ਦਿੱਤਾ ਹੈ ਤਾਂ ਉਹ ਇਸ ਵਿਚ ਕੀ ਕਰ ਸਕਦੇ ਹਨ।

Check Also

ਤਨਖ਼ਾਹਈਏ ਕਰਾਰ ਦਿੱਤੇ ਜਾਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਕੱਤਰੇਤ ਵਿਖੇ ਪੁੱਜੇ ਸੁਖਬੀਰ ਸਿੰਘ ਬਾਦਲ

ਡਾ. ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ ਅਤੇ ਸ਼ਰਨਜੀਤ ਸਿੰਘ ਢਿੱਲੋਂ ਰਹੇ ਮੌਜੂਦ ਅੰਮਿ੍ਰਤਸਰ/ਬਿਊਰੋ ਨਿਊਜ਼ …