ਤਿੰਨ ਅਗਸਤ ਨੂੰ ਸੁਣਾਈ ਜਾਵੇਗੀ ਸਜ਼ਾ
ਚੰਡੀਗੜ੍ਹ/ਬਿਊਰੋ ਨਿਊਜ਼
ਚੰਡੀਗੜ੍ਹ ਦੀ ਸੀ. ਬੀ. ਆਈ. ਅਦਾਲਤ ਨੇ ਪੰਜਾਬ ਪੁਲਿਸ ਦੇ ਏ. ਆਈ. ਜੀ. ਪੀਐੱਸ. ਸੰਧੂ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਦੋਸ਼ੀ ਕਰਾਰ ਦੇ ਦਿੱਤਾ ਹੈ। ਪੀ. ਐੱਸ. ਸੰਧੂ ਨੂੰ ਸਜ਼ਾ 3 ਅਗਸਤ ਨੂੰ ਸੁਣਾਈ ਜਾਵੇਗੀ। ਚੇਤੇ ਰਹੇ ਕਿ ਸੰਧੂ ਦੇ ਖਿਲਾਫ 50 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਤਹਿਤ ਸਾਲ 2011 ਵਿਚ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਦੀ ਸੁਣਵਾਈ ਸੀ. ਬੀ. ਆਈ. ਦੀ ਅਦਾਲਤ ਵਿਚ ਚੱਲ ਰਹੀ ਸੀ। ਜ਼ਿਕਰਯੋਗ ਹੈ ਕਿ 12 ਜੁਲਾਈ, 2011 ਵਿਚ ਅਦਾਲਤ ਨੇ ਪੀ. ਐੱਸ. ਸੰਧੂ ਨੂੰ ਇਕ ਦੁਕਾਨ ਤੋਂ 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਸੀ। ਸੰਧੂ ‘ਤੇ ਸ਼ਿਕਾਇਤ ਕਰਤਾ ਨਿਸ਼ਾਂਤ ਸ਼ਰਮਾ ਦੇ ਖਿਲਾਫ ਦਰਜ ਧੋਖਾਧੜੀ ਦੇ ਕੇਸ ਵਿਚ ਉਨ੍ਹਾਂ ਦੇ ਪੱਖ ਵਿਚ ਰਿਪੋਰਟ ਬਣਾਉਣ ਲਈ 50 ਹਜ਼ਾਰ ਰੁਪਏ ਰਿਸ਼ਵਤ ਮੰਗਣ ਦਾ ਦੋਸ਼ ਹੈ। ਸੰਧੂ ਨੂੰ ਰਿਸ਼ਵਤ ਦੇ ਪੈਸੇ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਸੀ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …