Breaking News
Home / ਪੰਜਾਬ / ਡਾ. ਗਾਂਧੀ ਨੂੰ ਆਮ ਆਦਮੀ ਪਾਰਟੀ ਦੇ ਖਿਲਰਨ ਦਾ ਕੋਈ ਸ਼ਿਕਵਾ ਨਹੀਂ

ਡਾ. ਗਾਂਧੀ ਨੂੰ ਆਮ ਆਦਮੀ ਪਾਰਟੀ ਦੇ ਖਿਲਰਨ ਦਾ ਕੋਈ ਸ਼ਿਕਵਾ ਨਹੀਂ

ਕਿਹਾ, ਪਾਰਟੀ ਹਾਈਕਮਾਨ ਨੇ ਪੰਜਾਬ ਦੇ ਆਗੂਆਂ ਨੂੰ ਨੀਵਾਂ ਦਿਖਾਉਣ ਦੀ ਕੋਸ਼ਿਸ਼ ਕੀਤੀ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਤੋਂ ਕਿਨਾਰਾ ਕਰ ਚੁੱਕੇ ਪਟਿਆਲਾ ਤੋਂ ਲੋਕ ਸਭਾ ਮੈਂਬਰ ਡਾ. ਧਰਮਵੀਰ ਗਾਂਧੀ ਨੇ ਕਿਹਾ ਹੈ ਕਿ ਝਾੜੂ ਦੇ ਤੀਲਾ ਤੀਲਾ ਹੋਣ ਦਾ ਹੁਣ ਉਨ੍ਹਾਂ ਨੂੰ ਕੋਈ ਦੁੱਖ ਨਹੀਂ ਹੈ। ਪ੍ਰੈੱਸ ਕਲੱਬ ਵਿੱਚ ਗੱਲਬਾਤ ਦੌਰਾਨ ਡਾ. ਗਾਂਧੀ ਨੇ ਕਿਹਾ ਕਿ ਹਮੇਸ਼ਾ ਹੀ ਆਮ ਆਦਮੀ ਪਾਰਟੀ ਦੀ ਹਾਈਕਮਾਨ ਨੇ ਪੰਜਾਬ ਦੇ ਆਗੂਆਂ ਨੂੰ ਨੀਵਾਂ ਵਿਖਾਉਣ ਦੀ ਕੋਸ਼ਿਸ਼ ਕੀਤੀ ਹੈ। ਜਿਸ ਕਾਰਨ ਪੰਜਾਬ ਵਿੱਚ ਲਗਾਤਾਰ ਆਮ ਆਦਮੀ ਪਾਰਟੀ ਦਾ ਆਧਾਰ ਘਟਦਾ ਹੀ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਸ ਹਿਸਾਬ ਨਾਲ ਸੁਖਪਾਲ ਸਿੰਘ ਖਹਿਰਾ ਨੂੰ ਵਿਰੋਧੀ ਧਿਰ ਦੇ ਆਗੂ ਦੀ ਕੁਰਸੀ ਤੋਂ ਉਤਾਰਿਆ ਗਿਆ ਹੈ ਉਹ ਕਿਸੇ ਵੀ ਤਰ੍ਹਾਂ ਜਮਹੂਰੀਅਤ ਦੇ ਢੰਗ ਵਾਲਾ ਨਹੀਂ। ਇਹ ਸ਼ਾਇਦ ਪਹਿਲੀ ਵਾਰ ਹੋਇਆ ਹੈ ਕਿ ਵਿਧਾਇਕਾਂ ਦੀ ਮੀਟਿੰਗ ਕੀਤੇ ਤੋਂ ਬਿਨਾਂ ਹੀ ਵਿਰੋਧੀ ਧਿਰ ਦੇ ਆਗੂ ਨੂੰ ਬਾਹਰ ਦਾ ਰਸਤਾ ਵਿਖਾ ਦਿੱਤਾ ਗਿਆ ਹੋਵੇ। ਰਿਫਰੈਂਡਮ 2020 ਬਾਰੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਬੋਲਣ ਤੇ ਆਪਣੀ ਗੱਲ ਕਹਿਣ ਦੀ ਅਜ਼ਾਦੀ ਹੋਣੀ ਚਾਹੀਦੀ ਹੈ। ਡਾ.ਗਾਂਧੀ ਨੇ ਪੰਜਾਬ ਦੀ ਖ਼ੁਦਮੁਖਤਾਰੀ ਲਈ ਅੰਦੋਲਨ ਚਲਾਉਣ ਦਾ ਐਲਾਨ ਵੀ ਕੀਤਾ।

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …