ਗਾਇਕ ਪੰਮੀ ਬਾਈ ਨੂੰ ਬਣਾਇਆ ਮਿਸ਼ਨ ਦਾ ਡਾਇਰੈਕਟਰ
ਚੰਡੀਗੜ੍ਹ/ਬਿਊਰੋ ਨਿਊਜ਼
ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਅਮੀਰ ਵਿਰਸੇ ਤੇ ਸੱਭਿਆਚਾਰ ਨਾਲ ਜੋੜਨ ਲਈ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ‘ਪੰਜਾਬ ਸਭਿਆਚਾਰ ਮਿਸ਼ਨ’ ਦੀ ਸਥਾਪਨਾ ਕੀਤੀ ਗਈ ਹੈ। ਇਹ ਫੈਸਲਾ ਅੱਜ ਚੰਡੀਗੜ੍ਹ ਦੇ ਸੈਕਟਰ 16 ਸਥਿਤ ਪੰਜਾਬ ਕਲਾ ਭਵਨ ਵਿਖੇ ਪਰਿਸ਼ਦ ਦੇ ਚੇਅਰਮੈਨ ਡਾ. ਸੁਰਜੀਤ ਪਾਤਰ ਦੀ ਪ੍ਰਧਾਨਗੀ ਹੇਠ ਪੰਜਾਬ ਦੇ ਕਲਾਕਾਰਾਂ ਅਤੇ ਬੁੱਧੀਜੀਵੀਆਂ ਦੀ ਹੋਈ ਮੀਟਿੰਗ ਵਿੱਚ ਲਿਆ ਗਿਆ। ਇਸ ਮਿਸ਼ਨ ਦਾ ਡਾਇਰੈਕਟਰ ਉਘੇ ਗਾਇਕ ਪਰਮਜੀਤ ਸਿੰਘ ਸਿੱਧੂ ਪੰਮੀ ਬਾਈ ਨੂੰ ਬਣਾਇਆ ਗਿਆ ਹੈ। ਇਸ ਮਿਸ਼ਨ ਵਿੱਚ 14 ਮੈਂਬਰ ਲਏ ਗਏ ਹਨ ਜਿਨ੍ਹਾਂ ਵਿਚ ਡਾ. ਸੁਰਜੀਤ ਪਾਤਰ, ਡਾ. ਲਖਵਿੰਦਰ ਸਿੰਘ ਜੌਹਲ, ਸੀਨੀਅਰ ਪੱਤਰਕਾਰ ਸਤਨਾਮ ਸਿੰਘ ਮਾਣਕ ਤੇ ਗੁਰਪ੍ਰੀਤ ਘੁੱਗੀ ਦਾ ਨਾਂ ਵੀ ਸ਼ਾਮਲ ਹੈ। ‘ਪੰਜਾਬ ਸੱਭਿਆਚਾਰਕ ਮਿਸ਼ਨ’ ਦਾ ਮੁੱਖ ਮਕਸਦ ਪੰਜਾਬ ਵਿੱਚ ਅਜਿਹੀ ਸੱਭਿਆਚਾਰਕ ਲਹਿਰ ਪੈਦਾ ਕਰਨਾ ਹੈ ਜਿਹੜੀ ਸਿਹਤਮੰਦ ਕਦਰਾਂ ਕੀਮਤਾਂ ਨੂੰ ਪ੍ਰਫੁੱਲਿਤ ਕਰੇ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …