ਤ੍ਰਿਪਤ ਰਾਜਿੰਦਰ ਬਾਜਵਾ ਨੇ ਕਿਹਾ – ਇਹ ਉਨ੍ਹਾਂ ਦਾ ਅਧਿਕਾਰ, ਜਾਂਚ ਦੀ ਲੋੜ ਨਹੀਂ
ਚੰਡੀਗੜ੍ਹ/ਬਿਊਰੋ ਨਿਊਜ਼
ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਬਾਦਲ ਪਰਿਵਾਰ ਦੇ ਹੱਕ ਵਿਚ ਨਿੱਤਰਦੇ ਨਜ਼ਰ ਆ ਰਹੇ ਹਨ। ਪਿਛਲੇ ਦਿਨੀਂ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਬਾਦਲ ਪਰਿਵਾਰ ‘ਤੇ ਆਪਣੀ ਸਰਕਾਰ ਸਮੇਂ ਹੈਲੀਕਾਪਟਰ ਅਤੇ ਹੋਰ ਵਾਹਨਾਂ ਸਮੇਤ ਇਸ਼ਤਿਹਾਰਾਂ ‘ਤੇ ਕਰੋੜਾਂ ਰੁਪਏ ਖਰਚ ਕੀਤੇ ਜਾਣ ਦੇ ਇਲਜ਼ਾਮ ਲਗਾਏ ਸਨ। ਇਸ ਤੋਂ ਬਾਅਦ ਹੁਣ ਤ੍ਰਿਪਤ ਰਾਜਿੰਦਰ ਬਾਜਵਾ ਨੇ ਕਿਹਾ ਕਿ ਸਿੱਧੂ ਨੂੰ ਅਜਿਹੇ ਦੋਸ਼ ਸੋਚ ਸਮਝ ਕੇ ਹੀ ਲਗਾਉਣੇ ਚਾਹੀਦੇ ਹਨ ਜਦਕਿ ਹਰ ਚੀਜ਼ ਆਨ ਰਿਕਾਰਡ ਹੈ ਤਾਂ ਘੋਟਾਲਾ ਕਿਵੇਂ ਹੋ ਸਕਦਾ ਹੈ। ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਨੂੰ ਹੈਲੀਕਾਪਟਰ ਦੀ ਵਰਤੋਂ ਕਰਨ ਦਾ ਅਧਿਕਾਰ ਹੁੰਦਾ ਹੈ। ਇਸ ਤੋਂ ਇਲਾਵਾ ਇਸ਼ਤਿਹਾਰ ਆਦਿ ਲਗਾਉਣਾ ਵੀ ਆਨ ਰਿਕਾਰਡ ਹੈ। ਇਸਦੀ ਜਾਂਚ ਦੀ ਜ਼ਰੂਰਤ ਨਹੀਂ ਹੈ।
Check Also
ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਦੱਸਿਆ ਹਰ ਪੱਖੋਂ ਫੇਲ੍ਹ
ਸ਼੍ਰੋਮਣੀ ਅਕਾਲੀ ਦਲ ਨੂੰ ਦੱਸਿਆ ਕਿਸਾਨਾਂ ਤੇ ਮਜ਼ਦੂਰਾਂ ਦੀ ਪਾਰਟੀ ਲੁਧਿਆਣਾ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ …