ਬੈਂਸ ਨੇ ਬ੍ਰਹਮ ਮਹਿੰਦਰਾ ਖਿਲਾਫ ਲਗਾਏ ਸਨ ਭ੍ਰਿਸ਼ਟਾਚਾਰ ਦੇ ਇਲਜ਼ਾਮ
ਪਟਿਆਲਾ/ਬਿਊਰੋ ਨਿਊਜ਼
ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ ਨੇ ਅੱਜ ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਖਿਲਾਫ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ। ਬ੍ਰਹਮ ਮਹਿੰਦਰਾ ਨੇ ਇਹ ਕੇਸ ਪਟਿਆਲਾ ਦੀ ਅਦਾਲਤ ਵਿਚ ਦਾਇਰ ਕਰਵਾਇਆ ਹੈ। ਚੇਤੇ ਰਹੇ ਕਿ ਸਿਮਰਜੀਤ ਸਿੰਘ ਬੈਂਸ ਨੇ ਬ੍ਰਹਮ ਮਹਿੰਦਰਾ ਖਿਲਾਫ ਭ੍ਰਿਸ਼ਟਾਚਾਰ ਦਾ ਇਲਜ਼ਾਮ ਲਗਾਇਆ ਸੀ ਕਿ ਉਨ੍ਹਾਂ ਦੇ ਦਵਾਈਆਂ ਦੀ ਉਸ ਕੰਪਨੀ ਨਾਲ ਸਬੰਧ ਹਨ, ਜਿਹੜੀ ਕੰਪਨੀ ਪੰਜਾਬ ਅੰਦਰ ਚੱਲ ਰਹੇ ਨਸ਼ਾ ਛੁਡਾਊ ਕੇਂਦਰਾਂ ਨੂੰ ਦਵਾਈਆਂ ਸਪਲਾਈ ਕਰ ਰਹੀ ਹੈ। ਬ੍ਰਹਮ ਮਹਿੰਦਰਾ ਨੇ ਇਸਦਾ ਸਖਤ ਨੋਟਿਸ ਲੈਂਦਿਆਂ ਆਪਣੇ ਜਵਾਬ ਵਿਚ ਬੈਂਸ ਨੂੰ 15 ਦਿਨਾਂ ਅੰਦਰ ਮੁਆਫੀ ਮੰਗਣ ਲਈ ਕਿਹਾ ਸੀ। ਪਰ ਬੈਂਸ ਨੇ ਮੁਆਫੀ ਨਹੀਂ ਮੰਗੀ ਤਾਂ ਬ੍ਰਹਮ ਮਹਿੰਦਰਾ ਨੇ ਅੱਜ ਬੈਂਸ ਖਿਲਾਫ ਮਾਣਹਾਨੀ ਕੇਸ ਦਾਇਰ ਕਰਵਾ ਦਿੱਤਾ।