ਪੰਜਾਬ ਸਕੂਲ ਸਿੱਖਿਆ ਬੋਰਡ ‘ਚ ਭਰਤੀ ਘੁਟਾਲੇ ਸਬੰਧੀ ਚੱਲ ਰਿਹਾ ਸੀ ਮਾਮਲਾ
ਮੁਹਾਲੀ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਜਥੇਦਾਰ ਤੋਤਾ ਸਿੰਘ ਨੂੰ ਮੁਹਾਲੀ ਅਦਾਲਤ ਨੇ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਭਰਤੀ ਮਾਮਲੇ ਵਿਚ ਤੋਤਾ ਸਿੰਘ ਨੂੰ ਬਰੀ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਜਥੇਦਾਰ ਤੋਤਾ ਸਿੰਘ ਖਿਲਾਫ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ ਵਿਚ 134 ਕਲਰਕਾਂ ਦੇ ਭਰਤੀ ਘੁਟਾਲੇ ਸਬੰਧੀ ਵਿਜੀਲੈਂਸ ਵਲੋਂ ਭ੍ਰਿਸ਼ਟਾਚਾਰ ਤਹਿਤ ਕੇਸ ਦਰਜ ਕੀਤਾ ਗਿਆ ਸੀ।
ਇਸ ਮਾਮਲੇ ਵਿਚ ਕੁੱਲ ਛੇ ਵਿਅਕਤੀਆਂ ਦੇ ਨਾਂ ਸ਼ਾਮਲ ਸਨ, ਜਿਨ੍ਹਾਂ ਵਿਚੋਂ ਇੱਕ ਦੀ ਮੌਤ ਹੋ ਚੁੱਕੀ ਹੈ। ਬਾਕੀਆਂ ਨੂੰ ਅਦਾਲਤ ਨੇ ਤਿੰਨ-ਤਿੰਨ ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਜਿਨ੍ਹਾਂ ਮੁਲਜ਼ਮਾਂ ਨੂੰ ਸਜ਼ਾ ਹੋਈ ਹੈ ਉਨ੍ਹਾਂ ਨੂੰ 20-20 ਹਜ਼ਾਰ ਰੁਪਏ ਜ਼ੁਰਮਾਨਾ ਵੀ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਅਦਾਲਤ ਵਿਚ ਇਹ ਕੇਸ 16 ਸਾਲ ਅਤੇ 3 ਮਹੀਨਿਆਂ ਤੱਕ ਚੱਲਦਾ ਰਿਹਾ ਹੈ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …