ਗੁਰਪ੍ਰੀਤ ਘੁੱਗੀ ਨੇ ਲੋਕਾਂ ਨੂੰ ਪਹੁੰਚਣ ਦੀ ਕੀਤੀ ਅਪੀਲ, ਗਿੱਲ ਹਰਦੀਪ ਵੀ ਖਹਿਰਾ ਦੇ ਹੱਕ ‘ਚ ਨਿੱਤਰੇ
ਚੰਡੀਗੜ੍ਹ/ਬਿਊਰੋ ਨਿਊਜ਼
ਸੁਖਪਾਲ ਖਹਿਰਾ ਵਲੋਂ ਭਲਕੇ 2 ਅਗਸਤ ਨੂੰ ਬਠਿੰਡਾ ਵਿਚ ਕੀਤੀ ਜਾਣ ਵਾਲੀ ਕਨਵੈਨਸ਼ਨ ਨੂੰ ਲਗਾਤਾਰ ਹੁੰਗਾਰਾ ਮਿਲ ਰਿਹਾ ਹੈ। ਇਸ ਦੇ ਚੱਲਦਿਆਂ ਪੰਜਾਬ ਦੀ ਸਿਆਸਤ ਤੋਂ ਕਿਨਾਰਾ ਕਰ ਚੁੱਕੇ ਗੁਰਪ੍ਰੀਤ ਘੁੱਗੀ ਨੇ ਆਮ ਆਦਮੀ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਨੂੰ ਪੰਜਾਬ ਵਿਰੋਧੀ ਕਰਾਰ ਦਿੱਤਾ ਹੈ। ਘੁੱਗੀ ਨੇ ਪਾਰਟੀ ਦੀ ਪੰਜਾਬ ਇਕਾਈ ਦਾ ਕਨਵੀਨਰ ਬਣ ਕੇ ਵਿਧਾਨ ਸਭਾ ਦੀ ਚੋਣ ਵੀ ਲੜੀ, ਪਰ ਕਾਮਯਾਬੀ ਨਹੀਂ ਮਿਲੀ। ਹੁਣ ਘੁੱਗੀ ਨੇ ਸੁਖਪਾਲ ਖਹਿਰਾ ਵਲੋਂ ਭਲਕੇ ਬਠਿੰਡਾ ਵਿਚ ਕੀਤੀ ਜਾਣ ਵਾਲੀ ਕਨਵੈਨਸ਼ਨ ਦੀ ਹਮਾਇਤ ਕੀਤੀ ਹੈ ਅਤੇ ਲੋਕਾਂ ਨੂੰ ਕਨਵੈਨਸ਼ਨ ਵਿਚ ਪਹੁੰਚਣ ਦਾ ਸੱਦਾ ਦਿੱਤਾ ਹੈ। ਘੁੱਗੀ ਨੇ ਕਿਹਾ ਕਿ ਜਦੋਂ ਵੀ ਕੋਈ ਪੰਜਾਬ ਤੇ ਪੰਜਾਬੀਅਤ ਦੇ ਹਿੱਤਾਂ ਦੀ ਗੱਲ ਕਰਨਾ ਚਾਹੁੰਦਾ ਹੈ ਤਾਂ ਉਸਦੀ ਅਵਾਜ਼ ਨੂੰ ਦਬਾ ਦਿੱਤਾ ਜਾਂਦਾ ਹੈ। ਦੂਜੇ ਪਾਸੇ ਪੰਜਾਬੀ ਗਾਇਕ ਗਿੱਲ ਹਰਦੀਪ ਵੀ ਖਹਿਰਾ ਦੇ ਹੱਕ ਵਿਚ ਨਿੱਤਰ ਆਏ ਹਨ। ਗਿੱਲ ਹਰਦੀਪ ਨੇ ਵੀ ਜਨਤਾ ਨੂੰ ਪੰਜਾਬ ਅਤੇ ਪੰਜਾਬੀਅਤ ਵਿਚ ਹੱਕ ਵਿਚ ਆਉਣ ਦੀ ਗੱਲ ਆਖੀ ਹੈ।
ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਪੰਜਾਬ ਸਰਕਾਰ ਨੇ ਸੁਖਪਾਲ ਖਹਿਰਾ ਤੋਂ ਕੋਠੀ, ਗੱਡੀ, ਸਰਕਾਰੀ ਅਮਲਾ ਅਤੇ ਉਹ ਸੁਰੱਖਿਆ ਸਹੂਲਤਾਂ ਵਾਪਸ ਲੈਣ ਦਾ ਐਲਾਨ ਕੀਤਾ ਹੈ ਜੋ ਕਿ ਵਿਰੋਧੀ ਧਿਰ ਦੇ ਆਗੂ ਨੂੰ ਦਿੱਤੀਆਂ ਜਾਂਦੀਆਂ ਹਨ।
Check Also
ਨਾਗੇਸ਼ਵਰ ਰਾਓ ਹੋਣਗੇ ਪੰਜਾਬ ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ
ਆਈਪੀਐਸ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਅੱਜ ਵੱਡਾ ਪ੍ਰਸ਼ਾਸਨਿਕ …