ਉਤਰਾਖੰਡ ਦੇ ਮੁੱਦੇ ‘ਤੇ ਰਾਜ ਸਭਾ ‘ਚ ਵਿਰੋਧੀ ਧਿਰ ਦੇ ਆਗੂਆਂ ਨੇ ਕੀਤੀ ਨਾਅਰੇਬਾਜ਼ੀ
ਰਾਜ ਸਭਾ ਵਿਚ ਨਵੇਂ ਮੈਂਬਰਾਂ ਨੇ ਚੁੱਕੀ ਸਹੁੰ
ਨਵੀਂ ਦਿੱਲੀ/ਬਿਊਰੋ ਨਿਊਜ਼
ਸੰਸਦ ‘ਚ ਅੱਜ ਸੈਸ਼ਨ ਸ਼ੁਰੂ ਹੁੰਦੇ ਹੀ ਨਵੇਂ ਰਾਜ ਸਭਾ ਮੈਂਬਰਾਂ ਨੇ ਸਹੁੰ ਚੁੱਕੀ। ਇਸ ਤੋਂ ਬਾਅਦ ਜੰਮ ਕੇ ਹੰਗਾਮਾ ਹੋਇਆ। ਉੱਤਰਖੰਡ ਦੇ ਮੁੱਦੇ ‘ਤੇ ਰਾਜ ਸਭਾ ਵਿਚ ਵਿਰੋਧੀ ਧਿਰ ਦੇ ਆਗੂਆਂ ਨੇ ਨਾਅਰੇਬਾਜ਼ੀ ਕੀਤੀ। ਇਸ ਤੋਂ ਪਹਿਲਾਂ ਵਿੱਤ ਮੰਤਰੀ ਅਰੁਣ ਜੇਤਲੀ ਨੇ ਕਿਹਾ ਕਿ ਉੱਤਰਾਖੰਡ ਵਿਚ ਸਰਕਾਰ ਘੱਟ ਗਿਣਤੀ ਵਿਚ ਸੀ। ਇਸ ਲਈ ਹੀ ਰਾਸ਼ਟਰਪਤੀ ਰਾਜ ਲਾਇਆ ਗਿਆ ਹੈ।
ਰਾਜ ਸਭਾ ਵਿਚ ਭਾਜਪਾ ਦੇ ਲੋਕ ਸਭਾ ਮੈਂਬਰ ਨੇ ਮੁੱਦਾ ਉਠਾਇਆ ਕਿ ਰਾਜਸਥਾਨ ਵਿਚ 19 ਜ਼ਿਲ੍ਹੇ ਸੋਕੇ ਦੀ ਮਾਰ ਹੇਠ ਹਨ। ਦੇਸ਼ ਵਿਚ 10 ਰਾਜਾਂ ਵਿਚ ਸੋਕੇ ਦੀ ਮਾਰ ‘ਤੇ ਭਲਕੇ ਬੁੱਧਵਾਰ ਨੂੰ ਰਾਜ ਸਭਾ ਵਿਚ ਬਹਿਸ ਕਰਵਾਈ ਜਾਵੇਗੀ। ਰਾਜ ਸਭਾ ‘ਚ ਪ੍ਰਤਾਪ ਸਿੰਘ ਬਾਜਵਾ, ਸ਼ਵੇਤ ਮਲਿਕ, ਸੁਬਰਾਮਨੀਅਮ ਸਵਾਮੀ ਤੇ ਮੈਰੀ ਕੌਮ ਜਿਹੇ ਨੇਤਾ ਮੈਂਬਰ ਬਣੇ ਹਨ। ਇਸ ਤੋਂ ਇਲਾਵਾ ਵੀ ਕਈ ਹੋਰ ਨਵੇਂ ਮੈਂਬਰਾਂ ਨੇ ਵੀ ਸਹੁੰ ਚੁੱਕੀ ਹੈ।
Check Also
ਡਾ. ਅੰਬੇਡਕਰ ਨੂੰ ਪ੍ਰਧਾਨ ਮੰਤਰੀ ਮੋਦੀ ਵਲੋਂ ਸ਼ਰਧਾਂਜਲੀ ਭੇਟ
ਪੰਜਾਬ ਵਿਚ ਵੀ ਵੱਖ-ਵੱਖ ਥਾਵਾਂ ’ਤੇ ਡਾ. ਅੰਬੇਡਕਰ ਸਬੰਧੀ ਹੋਏ ਸਮਾਗਮ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ …