ਸਰਟੀਫਿਕੇਟ ਜਾਅਲੀ ਹੋਣ ਦੇ ਲੱਗੇ ਇਲਜ਼ਾਮ, ਸਿੱਖ ਭਾਈਚਾਰੇ ‘ਚ ਰੋਸ
ਇਸਲਾਮਾਬਾਦ/ਬਿਊਰੋ ਨਿਊਜ਼
ਪਾਕਿਸਤਾਨ ਵਿਚ ਘੱਟ ਗਿਣਤੀ ਸਿੱਖ ਭਾਈਚਾਰੇ ਦੇ ਇਕਲੌਤੇ ਪੁਲਿਸ ਅਫ਼ਸਰ ਗੁਲਾਬ ਸਿੰਘ ਨੂੰ ਪਿਛਲੇ ਕਈ ਦਿਨਾਂ ਤੋਂ ਜ਼ਲੀਲ ਹੋਣਾ ਪੈ ਰਿਹਾ ਹੈ। ਲੰਘੇ ਕੱਲ੍ਹ ਗੁਲਾਬ ਸਿੰਘ ਨੂੰ ਲਾਹੌਰ ਪੁਲਿਸ ਵੱਲੋਂ ਡਿਊਟੀ ਤੋਂ ਫ਼ਾਰਗ ਕਰ ਦਿੱਤਾ ਗਿਆ। ਗੁਲਾਬ ਸਿੰਘ ਆਪਣੇ ਘਰ ਨੂੰ ਬਚਾਉਣ ਲਈ ਪਾਕਿਸਤਾਨ ਓਕਾਫ਼ ਬੋਰਡ ਦੇ ਅਧਿਕਾਰੀਆਂ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਦਾ ਲਗਾਤਾਰ ਜਵਾਬ ਦੇ ਰਿਹਾ ਸੀ। ਪਾਕਿਸਤਾਨ ‘ਚ ਵੱਸਦੇ ਸਿੱਖ ਭਾਈਚਾਰੇ ਨੇ ਇਸ ਇਕਤਰਫ਼ਾ ਕਾਰਵਾਈ ਦੀ ਨਿੰਦਾ ਕੀਤੀ। ਗੁਲਾਬ ਸਿੰਘ ਨੂੰ ਡਿਊਟੀ ਤੋਂ ਫ਼ਾਰਗ ਕਰਨ ਲਈ ਇਲਜ਼ਾਮ ਇਹ ਲਗਾਇਆ ਗਿਆ ਕਿ ਉਸ ਨੇ ਪੁਲਿਸ ਦੀ ਵਰਦੀ ਵਿਚ ਦੇਸ਼-ਵਿਦੇਸ਼ ਦੇ ਪੱਤਰਕਾਰਾਂ ਨੂੰ ਆਪਣੇ ਬਾਰੇ ਰਿਪੋਰਟਾਂ ਕਿਉਂ ਦਿੱਤੀਆਂ। ਉਸ ‘ਤੇ ਇਹ ਇਲਜ਼ਾਮ ਵੀ ਲੱਗਾ ਹੈ ਕਿ ਉਸ ਨੇ ਭਰਤੀ ਹੋਣ ਸਮੇਂ ਆਪਣੀ ਪੜ੍ਹਾਈ ਦੇ ਸਰਟੀਫਿਕੇਟ ਜਾਅਲੀ ਲਗਾਏ ਸਨ।
Check Also
ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ
ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …