ਕੇਂਦਰ ਸਰਕਾਰ ‘ਤੇ ਐਸ ਸੀ ਸ਼੍ਰੇਣੀਆਂ ਪ੍ਰਤੀ ਲਾਏ ਪੱਖਪਾਤ ਦੇ ਇਲਜ਼ਾਮ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੁਨੀਲ ਜਾਖੜ ਨੇ ਪੰਜਾਬ ਦੇ ਕਾਂਗਰਸੀ ਆਗੂਆਂ ਨਾਲ ਮਿਲ ਕੇ ਸੰਸਦ ਭਵਨ ਦੇ ਬਾਹਰ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਐੱਸ. ਸੀ. ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਯੋਜਨਾ ਤਹਿਤ ਪੰਜਾਬ ਦੇ ਹਿੱਸੇ ਦੀ ਪਿਛਲੇ 2 ਸਾਲਾਂ ਦੀ 1287 ਕਰੋੜ ਰੁਪਏ ਦੀ ਰਕਮ ਮੋਦੀ ਸਰਕਾਰ ਨੇ ਜਾਰੀ ਨਹੀਂ ਕੀਤੀ। ਕਾਂਗਰਸੀ ਸੰਸਦ ਮੈਂਬਰਾਂ ਨੇ ਕੇਂਦਰ ਸਰਕਾਰ ‘ਤੇ ਪੱਖਪਾਤ ਦੇ ਇਲਜ਼ਾਮ ਵੀ ਲਗਾਏ।
ਇਸ ਮੌਕੇ ਜਾਖੜ ਹੋਰਾਂ ਨਾਲ ਅੰਬਿਕਾ ਸੋਨੀ, ਪ੍ਰਤਾਪ ਸਿੰਘ ਬਾਜਵਾ, ਸੰਤੋਖ ਚੌਧਰੀ, ਗੁਰਜੀਤ ਸਿੰਘ ਔਜਲਾ ਅਤੇ ਰਵਨੀਤ ਸਿੰਘ ਬਿੱਟੂ ਵੀ ਸਨ। ਸੰਸਦ ਮੈਂਬਰਾਂ ਨੇ ਮੋਦੀ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਕਿ ਪੰਜਾਬ ਦਾ ਪਿਛਲੇ 2 ਸਾਲਾਂ ਦਾ ਬਕਾਇਆ 1287 ਕਰੋੜ ਰੁਪਿਆ ਤੁਰੰਤ ਜਾਰੀ ਕੀਤਾ ਜਾਵੇ।
Check Also
ਸੈਫ਼ ਅਲੀ ਖ਼ਾਨ ’ਤੇ ਹਮਲਾ ਕਰਨ ਵਾਲਾ ਬੰਗਲਾਦੇਸ਼ੀ ਨਾਗਰਿਕ ਗਿ੍ਰਫ਼ਤਾਰ
24 ਜਨਵਰੀ ਤੱਕ ਪੁਲਿਸ ਰਿਮਾਂਡ ’ਤੇ ਭੇਜਿਆ ਮੁੰਬਈ/ਬਿਊਰੋ ਨਿਊਜ਼ : ਮੁੰਬਈ ਪੁਲੀਸ ਨੇ ਬੌਲੀਵੁੱਡ ਅਦਾਕਾਰ …