ਕਿਹਾ, ਪੰਜਾਬ ਵਿਚ ਫਰਜ਼ੀ ਏਜੰਟਾਂ ਅਤੇ ਟਰੈਵਲ ਏਜੰਸੀਆਂ ਦੀ ਭਰਮਾਰ
ਚੰਡੀਗੜ੍ਹ/ਬਿਊਰੋ ਨਿਊਜ਼
ਸੰਸਦ ਵਿਚ ਅੱਜ ਪੰਜਾਬ ‘ਚ ਫਰਜ਼ੀ ਟਰੈਵਲ ਏਜੰਸੀਆਂ ਤੇ ਏਜੰਟਾਂ ਦਾ ਮੁੱਦਾ ਗੂੰਜਿਆ। ਪੰਜਾਬ ਭਾਜਪਾ ਦੇ ਪ੍ਰਧਾਨ ਤੇ ਸੰਸਦ ਮੈਂਬਰ ਸ਼ਵੇਤ ਮਲਿਕ ਨੇ ਫਰਜ਼ੀ ਟਰੈਵਲ ਏਜੰਸੀਆਂ ਦੀ ਗਿਣਤੀ ਅਚਾਨਕ ਵਧਣ ਦਾ ਮੁੱਦਾ ਰਾਜ ਸਭਾ ਵਿੱਚ ਚੁੱਕਦੇ ਹੋਏ ਇਸ ਦੀ ਜਾਂਚ ਕਰਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਫਰਜ਼ੀ ਟਰੈਵਲ ਏਜੰਸੀਆਂ ਵੱਲੋਂ ਗੈਰਕਾਨੂੰਨੀ ਤਰੀਕੇ ਨਾਲ ਲੋਕਾਂ ਨੂੰ ਵਿਦੇਸ਼ ਭੇਜਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅਧਿਕਾਰਤ ਰੂਪ ਵਿੱਚ ਸਿਰਫ 1100 ਰਜਿਸਟਰਡ ਟਰੈਵਲ ਏਜੰਟ ਹਨ। ਜਦੋਂਕਿ ਪੂਰੇ ਪੰਜਾਬ ਵਿੱਚ ਫਰਜ਼ੀ ਏਜੰਸੀਆਂ ਦੀ ਭਰਮਾਰ ਹੈ। ਇਨ੍ਹਾਂ ਵੱਲੋਂ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਨੌਕਰੀ ਦਿਵਾਉਣ ਦੇ ਨਾਂ ‘ਤੇ ਪਨਾਮਾ ਤੇ ਇਰਾਕ ਸਮੇਤ ਹੋਰ ਦੇਸ਼ਾਂ ਵਿੱਚ ਭੇਜਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੈਨੇਡਾ, ਆਸਟ੍ਰੇਲੀਆ, ਅਮਰੀਕਾ, ਇੰਗਲੈਂਡ, ਖਾੜੀ ਦੇਸ਼ਾਂ ਤੋਂ ਲੈ ਕੇ ਹੋਰ ਯੂਰਪੀ ਦੇਸ਼ਾਂ ਵਿੱਚ ਭੇਜਣ ਦੇ ਨਾਂ ‘ਤੇ ਏਜੰਟ ਇੱਕ ਵਿਅਕਤੀ ਕੋਲੋਂ 15 ਤੋਂ ਲੈ ਕੇ 35 ਲੱਖ ਰੁਪਏ ਤਕ ਠੱਗ ਰਹੇ ਹਨ।
Check Also
ਜ਼ਿਮਨੀ ਚੋਣਾਂ ਜਿੱਤਣ ਮਗਰੋਂ ‘ਆਪ’ ਨੇ ਪਟਿਆਲਾ ਤੋਂ ਸ਼ੁਰੂ ਕੀਤੀ ਧੰਨਵਾਦ ਯਾਤਰਾ
ਪਾਰਟੀ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ’ਚ ਅੰਮਿ੍ਰਤਸਰ ਪਹੁੰਚ ਕੇ ਸੰਪੰਨ ਹੋਵੇਗੀ ਧੰਨਵਾਦ ਯਾਤਰਾ ਪਟਿਆਲਾ/ਬਿਊਰੋ …