28.3 C
Toronto
Friday, June 5, 2026
spot_img
Homeਪੰਜਾਬਦਰਸ਼ਨ ਸਿੰਘ ਦੀ ਚੀਫ ਗੁਰਦੁਆਰਾ ਚੋਣ ਕਮਿਸ਼ਨਰ ਵਜੋਂ ਹੋਈ ਨਿਯੁਕਤੀ

ਦਰਸ਼ਨ ਸਿੰਘ ਦੀ ਚੀਫ ਗੁਰਦੁਆਰਾ ਚੋਣ ਕਮਿਸ਼ਨਰ ਵਜੋਂ ਹੋਈ ਨਿਯੁਕਤੀ

ਕੇਂਦਰ ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਜਨਰਲ ਚੋਣਾਂ ਹੋਣ ਦੀ ਸੰਭਾਵਨਾ ਬਣਦੀ ਨਜ਼ਰ ਆ ਰਹੀ ਹੈ। ਕੇਂਦਰ ਸਰਕਾਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਚੀਫ ਗੁਰਦੁਆਰਾ ਚੋਣ ਕਮਿਸ਼ਨਰ ਦੀ ਨਿਯੁਕਤੀ ਕਰ ਦਿੱਤੀ ਹੈ। ਇਹ ਜ਼ਿੰਮੇਵਾਰੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੇਵਾ ਮੁਕਤ ਜੱਜ ਜਸਟਿਸ ਦਰਸ਼ਨ ਸਿੰਘ ਨੂੰ ਦਿੱਤੀ ਗਈ ਹੈ। ਕੇਂਦਰ ਵਲੋਂ ਬਕਾਇਦਾ ਇਸ ਸੰਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵਿਚ ਹੋ ਰਹੀ ਦੇਰੀ ਸਬੰਧੀ ਇਕ ਪਟੀਸ਼ਨ ਦੀ ਸੁਣਵਾਈ ਦੌਰਾਨ ਇਹ ਜਾਣਕਾਰੀ ਵਧੀਕ ਸੋਲੀਸਿਟਰ ਜਨਰਲ ਸਤਿਆਪਾਲ ਜੈਨ ਨੇ ਹਾਈਕੋਰਟ ‘ਚ ਬੈਂਚ ਨੂੰ ਦਿੱਤੀ। ਹਾਈਕੋਰਟ ਨੇ ਹਾਲਾਂਕਿ ਇਸ ਸਬੰਧੀ ਸੁਣਵਾਈ 4 ਦਸੰਬਰ ‘ਤੇ ਪਾ ਦਿੱਤੀ ਹੈ।ઠ

RELATED ARTICLES
POPULAR POSTS