Breaking News
Home / ਪੰਜਾਬ / ਨਵਜੋਤ ਸਿੱਧੂ ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਲਈ ਤੋਹਫੇ ਵਜੋਂ ਪੰਜਾਬੀ ਖੁੱਸੇ ਅਤੇ ਕਸ਼ਮੀਰੀ ਸ਼ਾਲ ਲੈ ਕੇ ਜਾਣਗੇ

ਨਵਜੋਤ ਸਿੱਧੂ ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਲਈ ਤੋਹਫੇ ਵਜੋਂ ਪੰਜਾਬੀ ਖੁੱਸੇ ਅਤੇ ਕਸ਼ਮੀਰੀ ਸ਼ਾਲ ਲੈ ਕੇ ਜਾਣਗੇ

ਸਿੱਧੂ ਨੇ ਇਮਰਾਨ ਖਾਨ ਨੂੰ ਦੱਸਿਆ ਗੂੜ੍ਹਾ ਮਿੱਤਰ
ਜਲੰਧਰ/ਬਿਊਰੋ ਨਿਊਜ਼
ਪਾਕਿਸਤਾਨ ਵਿਚ ਇਮਰਾਨ ਖਾਨ 11 ਅਗਸਤ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣ ਜਾ ਰਹੇ ਹਨ। ਇਸ ਸਮਾਰੋਹ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੀ ਜਾ ਰਹੇ ਹਨ। ਸਿੱਧੂ ਨੇ ਕਿਹਾ ਕਿ ਉਹ ਇਸ ਖੁਸ਼ੀ ਦੇ ਮੌਕੇ ‘ਤੇ ਆਪਣੇ ਗੂੜ੍ਹੇ ਮਿੱਤਰ ਇਮਰਾਨ ਖਾਨ ਲਈ ਕੁਝ ਤੋਹਫੇ ਵੀ ਜ਼ਰੂਰ ਲੈ ਕੇ ਜਾਣਗੇ। ਜਾਣਕਾਰੀ ਮਿਲੀ ਹੈ ਕਿ ਸਿੱਧੂ ਇਮਰਾਨ ਲਈ ਪੰਜਾਬੀ ਖੁੱਸੇ ਅਤੇ ਕਸ਼ਮੀਰੀ ਸ਼ਾਲ ਲੈ ਕੇ ਜਾਣਗੇ। ਸਿੱਧੂ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਵੀ ਖੁੱਲ੍ਹਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਅਤੇ ਲਾਹੌਰ ਦੀ ਦੂਰੀ ਥੋੜ੍ਹੀ ਹੀ ਹੈ। ਜੇਕਰ ਦੋਵੇ ਦੇਸ਼ਾਂ ਦੇ ਸਬੰਧ ਚੰਗੇ ਹੁੰਦੇ ਹਨ, ਵਪਾਰ ਵਿਚ ਲਾਭ ਹੋ ਸਕਦਾ ਹੈ। ਸਿੱਧੂ ਨੇ ਇਹ ਵੀ ਕਿਹਾ ਕਿ ਉਹ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਨਨਕਾਣਾ ਸਾਹਿਬ ਲੈ ਕੇ ਜਾਣਾ ਚਾਹੁੰਦੇ ਹਨ। ਉਧਰ ਦੂਜੇ ਪਾਸੇ ਇਮਰਾਨ ਦੀ ਪਾਰਟੀ ਦੇ ਸੀਨੀਅਰ ਆਗੂਆਂ ਦਾ ਕਹਿਣਾ ਹੈ ਕਿ ਕਿਸੇ ਵੀ ਦੇਸ਼ ਦੇ ਸਿਆਸੀ ਆਗੂਆਂ ਨੂੰ ਸਹੁੰ ਚੁੱਕ ਸਮਾਰੋਹ ਵਿਚ ਨਹੀਂ ਬੁਲਾਇਆ ਜਾਵੇਗਾ।

Check Also

ਆਮ ਆਦਮੀ ਪਾਰਟੀ ਨੇ ਪੰਜਾਬ ’ਚ 4 ਹੋਰ ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ

3 ਮੌਜੂਦਾ ਵਿਧਾਇਕਾਂ ਅਤੇ ਅਕਾਲੀ ਦਲ ’ਚੋਂ ਆਏ ਪਵਨ ਟੀਨੂੰ ਨੂੰ ਵੀ ਦਿੱਤੀ ਟਿਕਟ ਚੰਡੀਗੜ੍ਹ/ਬਿਊਰੋ …