8.7 C
Toronto
Saturday, October 17, 2026
spot_img
Homeਪੰਜਾਬਕੈਪਟਨ ਦੀ ਪਾਕਿਸਤਾਨੀ ਦੋਸਤ ਅਰੂਸਾ ਆਲਮ ਦਾ ਮਾਮਲਾ ਫਿਰ ਉਠਿਆ

ਕੈਪਟਨ ਦੀ ਪਾਕਿਸਤਾਨੀ ਦੋਸਤ ਅਰੂਸਾ ਆਲਮ ਦਾ ਮਾਮਲਾ ਫਿਰ ਉਠਿਆ

ਕੈਪਟਨ ਦੀ ਪਾਕਿਸਤਾਨੀ ਦੋਸਤ ਅਰੂਸਾ ਆਲਮ ਦਾ ਮਾਮਲਾ ਫਿਰ ਉਠਿਆਐਡਵੋਕੇਟ ਅਰੋੜਾ ਨੂੰ ਨਹੀਂ ਮਿਲ ਰਹੀ ਕੈਪਟਨ ਮੰਤਰੀ ਮੰਡਲ ਦੇ ਸਹੁੰ ਚੁੱਕ ਸਮਾਗਮ ‘ਚ ਸ਼ਾਮਲ ਹੋਏ ਮਹਿਮਾਨਾਂ ਦੇ ਨਾਵਾਂ ਦੀ ਸੂਚੀ
ਚੰਡੀਗੜ੍ਹ/ਬਿਊਰੋ ਨਿਊਜ਼
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਕਿਸਤਾਨੀ ਦੋਸਤ ਅਰੂਸਾ ਆਲਮ ਦਾ ਮਾਮਲਾ ਇਕ ਵਾਰ ਫਿਰ ਸੁਰਖੀਆਂ ਵਿਚ ਆ ਰਿਹਾ ਹੈ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਮੰਤਰੀ ਮੰਡਲ ਦੇ ਸਹੁੰ ਚੁੱਕ ਸਮਾਰੋਹ ਵਿਚ ਅਰੂਸਾ ਆਲਮ ਵੀ ਮਹਿਮਾਨ ਵਜੋਂ ਮੌਜੂਦ ਸੀ। ਇਸ ਸਬੰਧੀ ਪੰਜਾਬ ਦੇ ਰਾਜਪਾਲ ਦਫ਼ਤਰ ਨੇ ਸੂਚਨਾ ਅਧਿਕਾਰ ਐਕਟ ਦੇ ਤਹਿਤ ਆਰ. ਟੀ. ਆਈ. ਐਕਟੀਵਿਸਟ ਐਡਵੋਕੇਟ ਐੱਚ. ਸੀ. ਅਰੋੜਾ ਵਲੋਂ ਮੰਗੀ ਗਈ ਜਾਣਕਾਰੀ ਅਧਿਕਾਰਕ ਤੌਰ ‘ਤੇ ਪ੍ਰਦਾਨ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਅਰੋੜਾ ਨੇ ਕੈਪਟਨ ਅਮਰਿੰਦਰ ਸਿੰਘ ਮੰਤਰੀ ਮੰਡਲ ਦੇ ਪਿਛਲੇ ਸਾਲ 16 ਮਾਰਚ ਨੂੰ ਹੋਏ ਸਹੁੰ ਚੁੱਕ ਸਮਾਰੋਹ ਵਿਚ ਸੱਦੇ ਮਹਿਮਾਨਾਂ ਦੀ ਸੂਚੀ ਮੰਗੀ ਸੀ। ਉਨ੍ਹਾਂ ਇਹ ਵੀ ਮੰਗ ਕੀਤੀ ਸੀ ਕਿ ਉਨ੍ਹਾਂ ਵਿਦੇਸ਼ੀ ਮਹਿਮਾਨਾਂ ਦੇ ਨਾਵਾਂ ਦੀ ਸੂਚੀ ਵੱਖਰੇ ਤੌਰ ‘ਤੇ ਪ੍ਰਦਾਨ ਕੀਤੀ ਜਾਵੇ, ਜੋ ਇਸ ਸਮਾਰੋਹ ਵਿਚ ਸ਼ਾਮਲ ਹੋਏ ਸਨ। ਹੁਣ ਅਰੋੜਾ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਨੂੰ ਜਾਣਕਾਰੀ ਪ੍ਰਦਾਨ ਨਾ ਕੀਤੀ ਗਈ ਤਾਂ ਸੂਚਨਾ ਕਮਿਸ਼ਨ ਦਾ ਦਰਵਾਜ਼ਾ ਖੜਕਾਇਆ ਜਾਵੇਗਾ।

RELATED ARTICLES
POPULAR POSTS