ਡਾ. ਬਲਬੀਰ ਸਿੰਘ ਨੇ ਗੁੰਮਰਾਹ ਹੋਏ ਆਗੂਆਂ ਖਿਲਾਫ ਕਾਰਵਾਈ ਨਾ ਕਰਨ ਦੀ ਹਾਈਕਮਾਂਡ ਨੂੰ ਕੀਤੀ ਅਪੀਲ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਪੰਜਾਬ ਦੇ ਸਹਿ-ਪ੍ਰਧਾਨ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਾਰਟੀ ਦੇ ਜਿਹੜੇ ਵਿਧਾਇਕ ਅਤੇ ਆਗੂ ਖਹਿਰਾ ਦੀ ਬਠਿੰਡਾ ਕਨਵੈਨਸ਼ਨ ਵਿਚ ਗਏ, ਉਹ ਗੁੰਮਰਾਹ ਹੋ ਕੇ ਗਏ ਹਨ। ਉਨ੍ਹਾਂ ਆਸ ਕੀਤੀ ਕਿ ਇਹ ਆਗੂ ਜਲਦੀ ਹੀ ਪਾਰਟੀ ਦੇ ਨਿਯਮਾਂ ਨੂੰ ਧਿਆਨ ਵਿਚ ਰੱਖਦਿਆਂ ਵਾਪਸ ਆ ਜਾਣਗੇ। ਉਨ੍ਹਾਂ ਕਿਹਾ ਕਿ ਇਹ ਆਗੂ ਅਜਿਹੇ ਰਸਤੇ ਉੱਤੇ ਚੱਲ ਰਹੇ ਹਨ ਜੋ ਅੱਗੇ ਜਾ ਕੇ ਬੰਦ ਹੋ ਜਾਂਦਾ ਹੈ। ਡਾ. ਬਲਬੀਰ ਨੇ ਕਿਹਾ ਕਿ ਅਕਾਲੀ-ਭਾਜਪਾ, ਕਾਂਗਰਸ ਅਤੇ ਬੈਂਸ ਭਰਾਵਾਂ ਦੇ ਜ਼ੋਰ ਲਗਾਏ ਜਾਣ ਦੇ ਬਾਵਜੂਦ ਵੀ ਕਨਵੈਨਸ਼ਨ ਵਿਚ ਉਮੀਦ ਨਾਲੋਂ ਘੱਟ ਲੋਕ ਪੁੱਜੇ ਸਨ। ਡਾ. ਬਲਬੀਰ ਨੇ ਕਿਹਾ ਕਿ ਹਾਈਕਮਾਂਡ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਗੁੰਮਰਾਹ ਹੋਏ ਆਗੂਆਂ ਖਿਲਾਫ ਕੋਈ ਕਾਰਵਾਈ ਨਾ ਕਰਨ।
Check Also
ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ’ਚ ਅਧਿਆਪਕਾਂ ਲਈ ਡਰੈਸ ਕੋਡ ਲਾਗੂ
20 ਜੁਲਾਈ ਤੋਂ ਸ਼ੁਰੂ ਹੋਵੇਗਾ ਡਰੈਸ ਕੋਡ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਦੇ ਸਿੱਖਿਆ ਵਿਭਾਗ ਨੇ ਸ਼ਹਿਰ …