ਅੰਮ੍ਰਿਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਦੇਸ਼ ਭਰ ਵਿੱਚ ਵੱਡੇ ਪੱਧਰ ‘ਤੇ ਮਨਾਉਣ ਦੇ ਉਪਰਾਲੇ ਤਹਿਤ ਵੱਖ-ਵੱਖ ਸੂਬਿਆਂ ਵਿੱਚ ਵੱਸੇ ਸਿੱਖਾਂ ਨੂੰ ਇਸ ਮੁਹਿੰਮ ਤਹਿਤ ਲਾਮਬੰਦ ਕੀਤਾ ਜਾ ਰਿਹਾ ਹੈ। ਇਸੇ ਤਹਿਤ ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਵਿੱਚ ਵਿਸ਼ੇਸ਼ ਸਮਾਗਮ ਕੀਤਾ ਗਿਆ ਤੇ ਵੱਖ-ਵੱਖ ਗੁਰਦੁਆਰਾ ਕਮੇਟੀਆਂ ਨੂੰ ਮਾਇਕ ਸਹਾਇਤਾ ਭੇਟ ਕੀਤੀ ਗਈ ਹੈ। ਇਸ ਦੌਰਾਨ ਉਥੇ ਸ਼੍ਰੋਮਣੀ ਕਮੇਟੀ ਦੀ ਦੇਖ-ਰੇਖ ਹੇਠ ਚੱਲ ਰਹੇ ਗੁਰੂ ਤੇਗ ਬਹਾਦਰ ਅਜਾਇਬ ਘਰ ਵਿੱਚ ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਊਧਮ ਸਿੰਘ ਦੀਆਂ ਤਸਵੀਰਾਂ ਲਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਹ ਅਜਾਇਬ ਘਰ ਗਵਰਨਰ ਹਾਊਸ ਦੇ ਸਾਹਮਣੇ ਹੈ, ਜਿਸ ਵਿੱਚ ਗੁਰੂਆਂ ਤੇ ਸਿੱਖ ਜਰਨੈਲਾਂ ਦੀਆਂ ਤਸਵੀਰਾਂ ਸਥਾਪਿਤ ਹਨ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਲਈ ਵੱਖ-ਵੱਖ ਸੂਬਿਆਂ ਵਿੱਚ ਵੱਸਦੇ ਸਿੱਖਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ।
Home / ਪੰਜਾਬ / ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਦੇ ਅਜਾਇਬਘਰ ‘ਚ ਸ਼ਹੀਦ ਭਗਤ ਸਿੰਘ ਤੇ ਸ਼ਹੀਦ ਊਧਮ ਸਿੰਘ ਦੀਆਂ ਤਸਵੀਰਾਂ ਸਥਾਪਿਤ
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …