ਡੇਰਾ ਮੁਖੀ ਨੂੰ ਦਿੱਤੇ ਜਾਣ ਵਾਲੇ ਮਾਫੀਨਾਮੇ ‘ਤੇ ਕੀਤੇ ਸਨ ਦਸਤਖਤ
ਅੰਮ੍ਰਿਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਕਮੇਟੀ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਗੁਰਮੁਖ ਸਿੰਘ ਨੂੰ ਅਚਾਨਕ ਮੁੜ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਮੁੱਖ ਗ੍ਰੰਥੀ ਨਿਯੁਕਤ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਸ ਵੇਲੇ ਮੁੱਖ ਗ੍ਰੰਥੀ ਵਜੋਂ ਸੇਵਾਵਾਂ ਨਿਭਾਅ ਰਹੇ ਗਿਆਨੀ ਮਲਕੀਤ ਸਿੰਘ ਨੂੰ ਇਥੋਂ ਤਬਦੀਲ ਕਰਕੇ ਸ੍ਰੀ ਹਰਿਮੰਦਰ ਸਾਹਿਬ ਦਾ ਗ੍ਰੰਥੀ ਨਿਯੁਕਤ ਕੀਤਾ ਜਾ ਰਿਹਾ ਹੈ।
ਚੇਤੇ ਰਹੇ ਕਿ ਗਿਆਨੀ ਗੁਰਮੁੱਖ ਸਿੰਘ ਨੇ ਪੰਜ ਪਿਆਰਿਆਂ ਅੱਗੇ ਪੇਸ਼ ਹੋਕੇ ਲਿਖਤੀ ਤੌਰ ‘ਤੇ ਇਹ ਮੰਨਿਆ ਸੀ ਕਿ ਉਨ੍ਹਾਂ ਨੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਦਿੱਤੇ ਜਾਣ ਵਾਲੇ ਮਾਫ਼ੀਨਾਮੇ ‘ਤੇ ਰਾਜਨੀਤਕ ਦਬਾਅ ਹੇਠ ਦਸਤਖਤ ਕੀਤੇ ਸਨ। ਉਨ੍ਹਾਂ ਬਾਦਲ ਪਰਿਵਾਰ ਦਾ ਨਾਮ ਲੈ ਕੇ ਕਿਹਾ ਸੀ ਕਿ ਡੇਰਾ ਮੁਖੀ ਨੂੰ ਮਾਫ਼ੀ ਦਿੱਤੇ ਜਾਣ ਤੋਂ ਪਹਿਲਾਂ ਉਨ੍ਹਾਂ ਨੂੰ ਤਖਤ ਦੇ ਇੱਕ ਜਥੇਦਾਰ ਆਪਣੀ ਗੱਡੀ ਵਿਚ ਬਿਠਾ ਕੇ ਬਾਦਲ ਦੀ ਕੋਠੀ ‘ਚ ਲੈ ਗਏ ਸਨ ਜਿੱਥੇ ਵੱਡੇ ਬਾਦਲ ਨੇ ਉਨ੍ਹਾਂ ਨੂੰ ਮਾਫ਼ੀਨਾਮੇ ‘ਤੇ ਦਸਤਖਤ ਕਰਨ ਨੂੰ ਦਬਾਅ ਪਾਇਆ ਸੀ।
Check Also
ਕਰਨਲ ਬਾਠ ਮਾਮਲੇ ’ਚ ਸਸਪੈਂਡ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਦੀ ਮੰਗ
ਕਰਨਲ ਬਾਠ ਦਾ ਪਰਿਵਾਰ ਸੁਰੱਖਿਆ ਨੂੰ ਲੈ ਕੇ ਚਿੰਤਤ ਪਟਿਆਲਾ/ਬਿਊਰੋ ਨਿਊਜ਼ ਕਰਨਲ ਪੁਸ਼ਪਿੰਦਰ ਸਿੰਘ ਬਾਠ …