ਪੰਜਾਬ ਦੇ ਵਲੰਟੀਅਰਾਂ ਨੇ ਪੁਰਾਣੇ ਢਾਂਚੇ ਨੂੰ ਭੰਗ ਕੀਤਾ : ਕੰਵਰ ਸੰਧੂ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਬਾਗੀ ਧੜੇ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਨੂੰ ਭਗਵੰਤ ਮਾਨ ਦਾ ਪਾਰਟੀ ਪ੍ਰਧਾਨ ਬਣਨਾ ਮਨਜ਼ੂਰ ਨਹੀਂ। ਹਾਈਕਮਾਨ ਭਗਵੰਤ ਮਾਨ ਨੂੰ ਅੱਗੇ ਲਿਆ ਕੇ ਵਿਰੋਧੀ ਧੜੇ ਦਾ ਪੱਕਾ ਬੰਦੋਬਸਤ ਕਰਨਾ ਚਾਹੁੰਦੀ ਹੈ ਪਰ ਸੁਖਪਾਲ ਖਹਿਰਾ ਨੇ ਸਪਸ਼ਟ ਕਰ ਦਿੱਤਾ ਹੈ ਕਿ ਜੇਕਰ ਭਗਵੰਤ ਮਾਨ ਪਾਰਟੀ ਦੇ ਪ੍ਰਧਾਨ ਬਣਦੇ ਤਾਂ ਉਨ੍ਹਾਂ ਨੂੰ ਮਨਜ਼ੂਰ ਨਹੀਂ।
ਵਿਧਾਇਕ ਕੰਵਰ ਸੰਧੂ ਨੇ ਇਸ ਬਾਰੇ ਤਰਕ ਦਿੰਦਿਆਂ ਕਿਹਾ ਕਿ ਪੰਜਾਬ ਦੇ ਵਲੰਟੀਅਰਜ਼ ਨੇ ਪੁਰਾਣੇ ਢਾਂਚੇ ਨੂੰ ਭੰਗ ਕਰਨ ਦਾ ਮਤਾ ਪਾਸ ਕੀਤਾ ਹੈ। ਭਗਵੰਤ ਮਾਨ ਵੀ ਉਸੇ ਢਾਂਚੇ ਦਾ ਇੱਕ ਹਿੱਸਾ ਹਨ। ਇਸ ਲਈ ਉਨ੍ਹਾਂ ਨੂੰ ਪਾਰਟੀ ਪ੍ਰਧਾਨ ਵਜੋਂ ਸਵੀਕਾਰ ਨਹੀਂ ਕੀਤਾ ਜਾ ਸਕਦਾ।
Check Also
ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੋਂ ਬਾਅਦ ਬੋਲੇ ਸੁਖਬੀਰ ਬਾਦਲ
ਕਿਹਾ : ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਸਗੋਂ ਇਹ ਪੰਜਾਬ ਦੀ ਅਸਲ ਪਾਰਟੀ …