ਕਿਹਾ, ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਦੇਖਦਿਆਂ ਸੁਖਪਾਲ ਖਹਿਰਾ ਦਾ ਕੀਤਾ ਸਮਰਥਨ
ਹੁਸ਼ਿਆਰੁਪਰ/ਬਿਊਰੋ ਨਿਊਜ਼
ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਹਟਾਏ ਗਏ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਦੇ ਸਮਰਥਨ ਵਿਚ ਪਾਰਟੀ ਦਾ ਇਕ ਹੋਰ ਵਿਧਾਇਕ ਆ ਗਿਆ ਹੈ। ਗੜ੍ਹਸ਼ੰਕਰ ਤੋਂ ਪਾਰਟੀ ਦੇ ਵਿਧਾਇਕ ਜੈ ਸਿੰਘ ਰੋੜੀ ਨੇ ਸੁਖਪਾਲ ਖਹਿਰਾ ਧੜੇ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਵਿਧਾਇਕ ਰੋੜੀ ਦੇ ਸਮਰਥਨ ਤੋਂ ਬਾਅਦ ਖਹਿਰਾ ਧੜੇ ਦੀ ਹਮਾਇਤ ਕਰਨ ਵਾਲੇ ਵਿਧਾਇਕਾਂ ਦੀ ਗਿਣਤੀ 7 ਹੋ ਗਈ ਹੈ।ਵਿਧਾਇਕ ਜੈ ਸਿੰਘ ਰੋੜੀ ਨੇ ਆਪਣੇ ਫੇਸਬੁੱਕ ਪੇਜ ‘ਤੇ ਸੁਖਪਾਲ ਸਿੰਘ ਖਹਿਰਾ ਨੂੰ ਸਮਰਥਨ ਦਿੰਦਿਆਂ ਲਿਖਿਆ ਹੈ ਕਿ ਸਤਿਕਾਰਯੋਗ ਦੋਸਤੋ, ਮੈਂ ਆਪਣੀ ਜ਼ਮੀਰ, ਹਲਕਾ ਗੜਸ਼ੰਕਰ ਦੇ ਵਲੰਟੀਅਰਾਂ ਅਤੇ ਸਮੂਹ ਪੰਜਾਬੀਆਂ ਦੀਆਂ ਭਾਵਨਾਵਾਂ ਅਨੁਸਾਰ ਅੱਜ ਪੰਜਾਬ ਦੇ ਹਿੱਤ ਵਿੱਚ ਖੜ੍ਹੇ ਸੁਖਪਾਲ ਸਿੰਘ ਖਹਿਰਾ ਅਤੇ ਸਤਿਕਾਰਯੋਗ ਐਮ.ਐਲ.ਏ ਸਾਹਿਬਾਨ ਦਾ ਸਾਥ ਦੇਣ ਦਾ ਐਲਾਨ ਕਰਦਾ ਹਾਂ।”
Check Also
ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …