ਮੇਜਰ ਸਮੇਤ ਚਾਰ ਜਵਾਨ ਸ਼ਹੀਦ, ਦੋ ਅੱਤਵਾਦੀ ਵੀ ਮਾਰੇ ਗਏ
ਸ੍ਰੀਨਗਰ/ਬਿਊਰੋ ਨਿਊਜ਼
ਉਤਰੀ ਕਸ਼ਮੀਰ ਵਿਚ ਬਾਂਦੀਪੁਰਾ ਦੇ ਗੁਰੇਜ ਸੈਕਟਰ ਵਿਚ ਗੋਲੀਬਾਰੀ ਦਾ ਸਹਾਰਾ ਲੈ ਕੇ ਅੱਤਵਾਦੀਆਂ ਨੇ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਸੁਰੱਖਿਆ ਬਲਾਂ ਨਾਲ ਅੱਤਵਾਦੀਆਂ ਦਾ ਮੁਕਾਬਲਾ ਹੋ ਗਿਆ। ਇਸ ਮੁਕਾਬਲੇ ਵਿਚ ਇਕ ਮੇਜਰ ਸਮੇਤ ਚਾਰ ਜਵਾਨ ਸ਼ਹੀਦ ਹੋ ਗਏ ਹਨ। ਇਸ ਮੁਕਾਬਲੇ ਵਿਚ ਦੋ ਅੱਤਵਾਦੀ ਵੀ ਮਾਰੇ ਗਏ। ਪਾਕਿਸਤਾਨ ਵਲੋਂ ਅੱਤਵਾਦੀਆਂ ਨੂੰ ਭਾਰਤ ਵਿਚ ਘੁਸਪੈਠ ਕਰਾਉਣ ਲਈ ਲਗਾਤਾਰ ਗੋਲੀਬਾਰੀ ਕੀਤੀ ਜਾ ਰਹੀ ਹੈ। ਇਸੇ ਦੌਰਾਨ ਪਾਕਿਸਤਾਨ ਵਲੋਂ ਮੋਰਟਾਰ ਵੀ ਦਾਗੇ ਜਾ ਰਹੇ ਹਨ। ਭਾਰਤੀ ਜਵਾਨਾਂ ਵਲੋਂ ਵੀ ਗੋਲੀਬਾਰੀ ਦਾ ਮੂੰਹ ਤੋੜ ਜਵਾਬ ਦਿੱਤਾ ਜਾ ਰਿਹਾ ਹੈ। ਇਸ ਤੋਂ ਬਾਅਦ ਸ਼ਿਵ ਸੈਨਾ ਦੇ ਰਾਜ ਸਭਾ ਮੈਂਬਰ ਸੰਜੇ ਰਾਊਤ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਵਿਚ ਜਿੰਨੇ ਸਾਡੇ ਜਵਾਨ ਸ਼ਹੀਦ ਹੋਏ ਹਨ, ਓਨੇ ਪਿਛਲੇ 50 ਸਾਲਾਂ ਵਿਚ ਨਹੀਂ ਹੋਏ।
Check Also
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ’ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਫੌਜ ਦਾ ਜੇਸੀਓ ਹੋਇਆ ਸ਼ਹੀਦ
ਭਾਰਤੀ ਫੌਜ ਨੇ ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਨੂੰ ਕੀਤਾ ਢੇਰ ਜੰਮੂ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਦੇ …