ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਡਾ. ਮਨਮੋਹਨ ਸਿੰਘ ਅਤੇ ਸੋਨੀਆ ਗਾਂਧੀ ਵਲੋਂ ਦੁੱਖ ਦਾ ਪ੍ਰਗਟਾਵਾ
ਚੇਨੱਈ/ਬਿਊਰੋ ਨਿਊਜ਼
ਤਾਮਿਲਨਾਡੂ ਦੇ ਸਾਬਕਾ ਮੁੱਖ ਮੰਤਰੀ ਅਤੇ ਡੀ.ਐੱਮ.ਕੇ ਮੁਖੀ ਕਰੁਣਾਨਿਧੀ ਦਾ ਅੱਜ ਦੇਹਾਂਤ ਹੋ ਗਿਆ। ਕਰੁਣਾਨਿਧੀ ਦੀ ਉਮਰ 94 ਸਾਲ ਸੀ, ਉਹ ਪਿਛਲੇ ਦਿਨਾਂ ਤੋਂ ਚੇਨਈ ਦੇ ਕਾਵੇਰੀ ਹਸਪਤਾਲ ਵਿਚ ਦਾਖਲ ਸਨ। ਪਿਛਲੇ ਕੁਝ ਘੰਟਿਆਂ ਤੋਂ ਉਨ੍ਹਾਂ ਦੀ ਸਿਹਤ ਵਿਚ ਲਗਾਤਾਰ ਗਿਰਾਵਟ ਆ ਰਹੀ ਸੀ। ਇਸ ਦੌਰਾਨ ਹਸਪਤਾਲ ਦੇ ਬਾਹਰ ਉਨ੍ਹਾਂ ਦੇ ਸਮਰਥਕ ਵੱਡੀ ਗਿਣਤੀ ਵਿਚ ਇਕੱਠੇ ਹੋ ਗਏ ਸਨ। ਚੇਤੇ ਰਹੇ ਕਿ ਕਰੁਣਾਨਿਧੀ ਪੰਜ ਵਾਰ ਤਾਮਿਲਨਾਡੂ ਦੇ ਮੁੱਖ ਮੰਤਰੀ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਰਾਮਨਾਥ ਕੋਵਿੰਦ, ਡਾ. ਮਨਮੋਹਨ ਸਿੰਘ, ਸੋਨੀਆ ਗਾਂਧੀ, ਕੈਪਟਨ ਅਮਰਿੰਦਰ ਸਿੰਘ, ਪ੍ਰਕਾਸ਼ ਸਿੰਘ ਬਾਦਲ, ਭਗਵੰਤ ਮਾਨ ਅਤੇ ਸੁਖਪਾਲ ਖਹਿਰਾ ਨੇ ਤਾਮਿਲਨਾਡੂ ਦੇ ਸਾਬਕਾ ਮੁੱਖ ਮੰਤਰੀ ਕਰੁਣਾਨਿਧੀ ਦੇ ਦੇਹਾਂਤ ‘ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …