68 ਸਾਲਾਂ ਦੇ ਇਤਿਹਾਸ ‘ਚ ਪਹਿਲੀ ਵਾਰ ਸੁਪਰੀਮ ਕੋਰਟ ‘ਚ ਮਹਿਲਾ ਜੱਜਾਂ ਦੀ ਗਿਣਤੀ ਤਿੰਨ ਹੋਈ
ਨਵੀਂ ਦਿੱਲੀ/ਬਿਊਰੋ ਨਿਊਜ਼
ਦੇਸ਼ ਦੇ 68 ਸਾਲਾਂ ਦੇ ਇਤਿਹਾਸ ਵਿਚ ਪਹਿਲੀ ਵਾਰ ਸੁਪਰੀਮ ਕੋਰਟ ਵਿਚ ਮਹਿਲਾ ਜੱਜਾਂ ਦੀ ਗਿਣਤੀ ਵੱਧ ਕੇ ਤਿੰਨ ਹੋਈ ਹੈ। ਜਸਟਿਸ ਆਰ ਭਾਨੂਮਤੀ ਤੇ ਇੰਦੂ ਮਲਹੋਤਰਾ ਤੋਂ ਬਾਅਦ ਅੱਜ ਇੰਦਰਾ ਬੈਨਰਜੀ ਵੀ ਸੁਪਰੀਮ ਕੋਰਟ ਦੀ ਮਹਿਲਾ ਜੱਜ ਬਣ ਗਈ ਹੈ। ਜਸਟਿਸ ਇੰਦਰਾ ਬੈਨਰਜੀ, ਜਸਟਿਸ ਵਿਨੀਤ ਸਰਨ ਤੇ ਜਸਟਿਸ ਕੇਐਮ ਜੋਸੇਫ ਨੇ ਸੁਪਰੀਮ ਕੋਰਟ ਦੇ ਜੱਜ ਵਜੋਂ ਅੱਜ ਸਹੁੰ ਚੁੱਕੀ। ਚੀਫ ਜਸਟਿਸ ਦੀਪਕ ਮਿਸ਼ਰਾ ਨੇ ਇਨ੍ਹਾਂ ਤਿੰਨ ਜੱਜਾਂ ਨੂੰ ਸਹੁੰ ਚੁਕਾਈ। ਹੁਣ ਇਨ੍ਹਾਂ ਤਿੰਨ ਜੱਜਾਂ ਦੀ ਨਿਯੁਕਤੀ ਤੋਂ ਬਾਅਦ ਸੁਪਰੀਮ ਕੋਰਟ ਵਿਚ ਜੱਜਾਂ ਦੀ ਗਿਣਤੀ 25 ਹੋ ਗਈ ਹੈ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਵਿਚ ਵੱਧ ਤੋਂ ਵੱਧ 31 ਜੱਜਾਂ ਦੀ ਨਿਯੁਕਤੀ ਕੀਤੀ ਜਾ ਸਕਦੀ ਹੈ ਅਤੇ ਅਜੇ ਵੀ 6 ਸੀਟਾਂ ਖਾਲੀ ਹਨ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …