Breaking News
Home / ਪੰਜਾਬ / ਪੰਜਾਬ ਦੇ ਕਿਸਾਨਾਂ ਨੂੰ ਹੋਰ ਟਿਊਬਵੈਲ ਕੁਨੈਕਸ਼ਨ ਨਹੀਂ ਮਿਲਣਗੇ

ਪੰਜਾਬ ਦੇ ਕਿਸਾਨਾਂ ਨੂੰ ਹੋਰ ਟਿਊਬਵੈਲ ਕੁਨੈਕਸ਼ਨ ਨਹੀਂ ਮਿਲਣਗੇ

ਪੰਜਾਬ ਸਰਕਾਰ ਨੇ ਪਾਣੀ ਦੇ ਡਿੱਗਦੇ ਪੱਧਰ ਦਾ ਹਵਾਲਾ ਦੇ ਕੇ ਲਾਈ ਪਾਬੰਦੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਨੇ ਟਿਊਬਵੈੱਲ ਕੁਨੈਕਸ਼ਨਾਂ ਦੀ ਆਸ ਲਾਈ ਬੈਠੇ ਕਿਸਾਨਾਂ ਨੂੰ ਝਟਕਾ ਦਿੱਤਾ ਹੈ। ਸਰਕਾਰ ਨੇ ਧਰਤੀ ਹੇਠਲੇ ਡਿੱਗਦੇ ਪਾਣੀ ਦੇ ਪੱਧਰ ਦਾ ਹਵਾਲਾ ਦੇ ਕੇ ਕਿਸਾਨਾਂ ਨੂੰ ਹੋਰ ਟਿਊਬਵੈੱਲ ਕੁਨੈਕਸ਼ਨ ਦੇਣ ‘ਤੇ ਪਾਬੰਦੀ ਲਾ ਦਿੱਤੀ ਹੈ। ਇਸ ਫ਼ੈਸਲੇ ਨਾਲ ਕਰੀਬ ਡੇਢ ਲੱਖ ਕਿਸਾਨ ਪ੍ਰਭਾਵਿਤ ਹੋਣਗੇ। ਨਵੇਂ ਫ਼ੈਸਲੇ ਅਨੁਸਾਰ ਕਿਸੇ ਨੂੰ ਵੀ ਅਖ਼ਤਿਆਰੀ ਕੋਟੇ ਵਿੱਚੋਂ ਕੁਨੈਕਸ਼ਨ ਨਹੀਂ ਦਿੱਤੇ ਜਾਣਗੇ। ਚੇਤੇ ਰਹੇ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਸਾਲ 2016 ਵਿੱਚ ਟਿਊਬਵੈੱਲ ਕੁਨੈਕਸ਼ਨ ਦੇਣ ਲਈ ‘ਖੇਤੀਬਾੜੀ ਟਿਊਬਵੈੱਲ ਨੀਤੀ’ ਬਣਾਈ ਸੀ। ਇਸ ਤਹਿਤ ਦੋ ਲੱਖ ਕਿਸਾਨਾਂ ਨੂੰ ਟਿਊਬਵੈੱਲ ਕੁਨੈਕਸ਼ਨ ਦਿੱਤੇ ਜਾਣੇ ਸਨ। ਉਂਜ ਉਨ੍ਹਾਂ ਵਿੱਚੋਂ ਸਿਰਫ 50 ਹਜ਼ਾਰ ਨੂੰ ਹੀ ਕੁਨੈਕਸ਼ਨ ਦਿੱਤੇ ਗਏ ਤੇ ਬਾਕੀ ਕਿਸਾਨਾਂ ਨੂੰ ਕੁਨੈਕਸ਼ਨ ਅਜੇ ਦਿੱਤੇ ਜਾਣੇ ਸਨ।

Check Also

ਪੰਜਾਬ ਭਾਜਪਾ ਨੂੰ ਸੰਗਠਨ ਚੋਣਾਂ ਤੋਂ ਬਾਅਦ ਮਿਲੇਗਾ ਨਵਾਂ ਪ੍ਰਧਾਨ

ਚੰਗੀਗੜ੍ਹ ’ਚ ਹੋਈ ਮੀਟਿੰਗ ਦੌਰਾਨ ਕੀਤਾ ਗਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੀ ਇਕ …