ਮਨੋਹਰ ਲਾਲ ਖੱਟਰ ਨੇ ਕਿਹਾ, ਹਰਿਆਣਾ ਨਸ਼ਿਆਂ ਦੀ ਰੋਕਥਾਮ ਲਈ ਦੂਜੇ ਸੂਬਿਆਂ ਨਾਲ ਸਹਿਯੋਗ ਕਰਨ ਲਈ ਵਚਨਬੱਧ
ਚੰਡੀਗੜ੍ਹ/ਬਿਊਰੋ ਨਿਊਜ਼
ਪਾਣੀਆਂ ਦੀ ਵੰਡ ਤੇ ਰਾਜਧਾਨੀ ਚੰਡੀਗੜ੍ਹ ਸਮੇਤ ਕੁਝ ਹੋਰ ਮੁੱਦਿਆਂ ‘ਤੇ ਹਮੇਸ਼ਾ ਟਕਰਾਉਣ ਵਾਲੇ ਪੰਜਾਬ ਤੇ ਹਰਿਆਣਾ ਆਪਣੇ ਸਾਰੇ ਗੁੱਸੇ ਛੱਡ ਨਸ਼ਿਆਂ ਖਿਲਾਫ ਇੱਕ ਹੋ ਗਏ ਹਨ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਪੰਜਾਬ, ਹਰਿਆਣਾ ਤੇ ਰਾਜਸਥਾਨ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਨਸ਼ਿਆਂ ਦੀ ਰੋਕਥਾਮ ਲਈ ਲਗਾਤਾਰ ਬੈਠਕਾਂ ਕਰਨ ਦਾ ਸੁਝਾਅ ਦਿੱਤਾ ਹੈ।ઠ ਡਰੱਗ ਤਸਕਰਾਂ ਦਾ ਨੈੱਟਵਰਕ ਤੋੜਨ ਲਈ ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਨੋਹਰ ਲਾਲ ਖੱਟਰ ਨੂੰ ਚਿੱਠੀ ਲਿਖ ਕੇ ਸਹਿਯੋਗ ਮੰਗਿਆ ਸੀ। ਜਵਾਬੀ ਚਿੱਠੀ ਵਿਚ ਮਨੋਹਰ ਲਾਲ ਨੇ ਲਿਖਿਆ ਕਿ ਜਦੋਂ ਵੀ ਪੰਜਾਬ ਪੁਲਿਸ ਵਲੋਂ ਕੋਈ ਜਾਣਕਾਰੀ ਸਾਂਝੀ ਕੀਤੀ ਜਾਂਦੀ ਹੈ ਤਾਂ ਉਹ ਤੁਰੰਤ ਕਾਰਵਾਈ ਕਰਨ ਦਾ ਭਰੋਸਾ ਦਿੰਦੇ ਹਨ। ਮਨੋਹਰ ਲਾਲ ਖੱਟਰ ਨੇ ਚਿੱਠੀ ਵਿਚ ਲਿਖਿਆ ਹੈ ਕਿ ਹਰਿਆਣਾ ਸਰਕਾਰ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਅਤੇ ਵਿਕਰੀ ‘ਤੇ ਰੋਕ ਲਾਉਣ ਲਈ ਦੂਜੇ ਸੂਬਿਆਂ ਨਾਲ ਸਹਿਯੋਗ ਕਰਨ ਲਈ ਵਚਨਬੱਧ ਹੈ।
Check Also
ਫਰੀਦਕੋਟ ਦਾ ਡੀਐਸਪੀ ਰਾਜਨਪਾਲ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਗਿ੍ਰਫਤਾਰ
ਭਿ੍ਰਸ਼ਟਾਚਾਰ ਖਿਲਾਫ ਸਿਫਰ ਟਾਲਰੈਂਸ ਨੀਤੀ ਤਹਿਤ ਹੋਵੇਗੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ …