-19.8 C
Toronto
Saturday, January 24, 2026
spot_img
Homeਦੁਨੀਆਅਮਰੀਕਾ 'ਚ ਵਧਣ ਲੱਗੇ ਸਿੱਖਾਂ 'ਤੇ ਨਸਲੀ ਹਮਲੇ

ਅਮਰੀਕਾ ‘ਚ ਵਧਣ ਲੱਗੇ ਸਿੱਖਾਂ ‘ਤੇ ਨਸਲੀ ਹਮਲੇ

ਕੈਲੀਫੋਰਨੀਆ ਦੇ ਸ਼ਹਿਰ ਮਨਟੀਕਾ ‘ਚ 71 ਸਾਲਾ ਬਜ਼ੁਰਗ ਸਿੱਖ ਸਾਹਿਬ ਸਿੰਘ ਦੀ ਕੁੱਟਮਾਰ
ਵਾਸ਼ਿੰਗਟਨ/ਬਿਊਰੋ ਨਿਊਜ਼
ਕੈਲੀਫੋਰਨੀਆ ਵਿਚ ਇੱਕ ਹੋਰ ਸਿੱਖ ਵਿਅਕਤੀ ਨਸਲੀ ਹਮਲੇ ਦਾ ਸ਼ਿਕਾਰ ਹੋਇਆ ਹੈ। ਇੱਥੇ ਦੋ ਅਣਪਛਾਤੇ ਵਿਅਕਤੀਆਂ ਵਲੋਂ 71 ਸਾਲਾ ਇੱਕ ਸਿੱਖ ਬਜ਼ੁਰਗ ਨੂੰ ਨਾ ਸਿਰਫ਼ ਬੁਰੀ ਤਰ੍ਹਾਂ ਕੁੱਟਿਆ ਗਿਆ, ਬਲਕਿ ਉਸ ਉੱਪਰ ਥੁੱਕ ਵੀ ਸੁੱਟਿਆ। ਇਹ ਘਟਨਾ ਲੰਘੀ 6 ਅਗਸਤ ਦੀ ਹੈ। ਜਾਣਕਾਰੀ ਮੁਤਾਬਕ ਸਾਹਿਬ ਸਿੰਘ ਨੱਤ ਨਾਮੀ ਬਜ਼ੁਰਗ ਮਨਟੀਕਾ ਸ਼ਹਿਰ ‘ਚ ਸਵੇਰੇ ਵੇਲੇ ਇੱਕ ਸੜਕ ‘ਤੇ ਜਾ ਰਿਹਾ ਸੀ। ਇਸ ਦੌਰਾਨ ਦੋ ਅਣਪਛਾਤੇ ਵਿਅਕਤੀਆਂ ਨੇ ਉਸ ਦਾ ਪਿੱਛਾ ਕੀਤਾ। ਇਸ ਮਗਰੋਂ ਉਨ੍ਹਾਂ ਨੇ ਬਜ਼ੁਰਗ ਨੂੰ ਰੋਕਿਆ ਅਤੇ ਬਹਿਸ ਕਰਨੀ ਸ਼ੁਰੂ ਕਰ ਦਿੱਤੀ ਅਤੇ ਬਾਅਦ ਵਿਚ ਕੁੱਟਣਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਬਜ਼ੁਰਗ ਸਿੱਖ ਦੀ ਦਸਤਾਰ ਵੀ ਉਤਰ ਗਈ। ਪੁਲਿਸ ਨੇ ਇਸ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਚੇਤੇ ਰਹੇ ਕਿ ਇੱਕ ਹਫ਼ਤੇ ਦੇ ਅੰਦਰ ਸਿੱਖ ਭਾਈਚਾਰੇ ਦੇ ਕਿਸੇ ਵਿਅਕਤੀ ‘ਤੇ ਇਹ ਦੂਜਾ ਨਸਲੀ ਹਮਲਾ ਹੈ। ਇਸ ਤੋਂ ਪਹਿਲਾਂ ਕੈਲੀਫੋਰਨੀਆ ‘ਚ ਸੁਰਜੀਤ ਸਿੰਘ ਮੱਲ੍ਹੀ ਨਾਂ ਦੇ ਵਿਅਕਤੀ ਦੀ ਦੋ ਗੋਰੇ ਵਿਅਕਤੀਆਂ ਵਲੋਂ ਕੁੱਟਮਾਰ ਕੀਤੀ ਗਈ ਸੀ। ਇਸ ਨੂੰ ਲੈ ਕੇ ਸਿੱਖ ਭਾਈਚਾਰੇ ਵਿਚ ਰੋਸ ਪਾਇਆ ਜਾ ਰਿਹਾ ਹੈ।

RELATED ARTICLES
POPULAR POSTS