ਰਾਜ ਸਭਾ ‘ਚ ਡਿਪਟੀ ਚੇਅਰਮੈਨ ਦੇ ਅਹੁਦੇ ਲਈ ਅਕਾਲੀ ਦਲ ਐਨਡੀਏ ਦੇ ਹੱਕ ਵਿਚ ਪਾਵੇਗਾ ਵੋਟ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਮਿਤ ਸ਼ਾਹ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵਿਚਕਾਰ ਮੀਟਿੰਗ ਹੋਈ। ਇਸ ਤੋਂ ਬਾਅਦ ਸੁਖਬੀਰ ਬਾਦਲ ਨੇ ਐਲਾਨ ਕੀਤਾ ਕਿ ਅਕਾਲੀ ਦਲ ਰਾਜ ਸਭਾ ਵਿਚ ਡਿਪਟੀ ਚੇਅਰਮੈਨ ਦੇ ਅਹੁਦੇ ਦੀ ਚੋਣ ਸਮੇਂ ਐੱਨ. ਡੀ. ਏ. ਹੱਕ ਵਿਚ ਹੀ ਵੋਟ ਪਾਵੇਗਾ। ਇਸ ਤੋਂ ਪਹਿਲਾਂ ਐੱਨ. ਡੀ. ਏ. ਦੇ ਗਠਜੋੜ ਦਾ ਹਿੱਸਾ ਸ਼੍ਰੋਮਣੀ ਅਕਾਲੀ ਦਲ ਭਾਜਪਾ ਤੋਂ ਇਸ ਕਰਕੇ ਨਾਰਾਜ਼ ਚੱਲ ਰਿਹਾ ਸੀ ਕਿਉਂਕਿ ਰਾਜ ਸਭਾ ਵਿਚ ਡਿਪਟੀ ਚੇਅਰਮੈਨ ਦੀ ਚੋਣ ਲਈ ਨਰੇਸ਼ ਗੁਜਰਾਲ ਦੇ ਨਾਂ ਲਈ ਭਾਜਪਾ ਨੇ ਸਹਿਮਤੀ ਨਹੀਂ ਦਿੱਤੀ ਸੀ। ਅਮਿਤ ਸ਼ਾਹ ਨਾਲ ਮੀਟਿੰਗ ਕਰਨ ਤੋਂ ਬਾਅਦ ਸੁਖਬੀਰ ਬਾਦਲ ਦੇ ਸੁਰ ਬਦਲੇ ਨਜ਼ਰ ਆਏ। ਸੁਖਬੀਰ ਬਾਦਲ ਨੇ ਕਿਹਾ ਅਕਾਲੀ ਦਲ ਭਾਜਪਾ ਤੋਂ ਬਾਹਰ ਨਹੀਂ ਹੈ। ਇਸ ਤੋਂ ਇਲਾਵਾ ਮੀਟਿੰਗ ਵਿਚ ਪੰਜਾਬ ਦੇ ਕਈ ਮਸਲਿਆਂ ‘ਤੇ ਡੂੰਘਾ ਵਿਚਾਰ ਵਟਾਂਦਰਾ ਵੀ ਹੋਇਆ ਹੈ।
Check Also
ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ
ਪਹਿਲੀ ਲਿਸਟ ਵਿਚ 11 ਉਮੀਦਵਾਰਾਂ ਦੇ ਨਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਦਿੱਲੀ …