ਮ੍ਰਿਤਕ ਜਗਸੀਰ ਸਿੰਘ ਦੇ ਸਿਰ ਸੀ 20 ਲੱਖ ਰੁਪਏ ਦਾ ਕਰਜ਼ਾ
ਭੀਖੀ/ਬਿਊਰੋ ਨਿਊਜ਼
ਪੰਜਾਬ ਵਿਚ ਕਿਸਾਨ ਖੁਦਕੁਸ਼ੀਆਂ ਦਾ ਰੁਝਾਨ ਅਜੇ ਵੀ ਚੱਲ ਰਿਹਾ ਹਾਂ, ਹਾਲਾਂਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਕੁਝ ਹੱਦ ਕਰਜ਼ੇ ਮੁਆਫ ਵੀ ਕਰ ਦਿੱਤੇ ਹਨ। ਇਸੇ ਦੌਰਾਨ ਅੱਜ ਮਾਨਸਾ ਜ਼ਿਲ੍ਹੇ ਦੇ ਪਿੰਡ ਸਮਾਓ ਵਿਖੇ ਕਰਜ਼ੇ ਤੋਂ ਪਰੇਸ਼ਾਨ ਇੱਕ ਕਿਸਾਨ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ 45 ਸਾਲਾ ਜਗਸੀਰ ਸਿੰਘ ਦੇ ਰੂਪ ਵਿਚ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਜਗਸੀਰ ਦੇ ਸਿਰ ਬੈਂਕਾਂ ਅਤੇ ਆੜ੍ਹਤੀਆਂ ਦਾ ਕਰੀਬ 20 ਲੱਖ ਰੁਪਏ ਦਾ ਕਰਜ਼ਾ ਸੀ ਅਤੇ ਇਸ ਕਾਰਨ ਪਿਛਲੇ ਕਈ ਦਿਨਾਂ ਤੋਂ ਉਹ ਪਰੇਸ਼ਾਨ ਸੀ। ਇਸੇ ਪਰੇਸ਼ਾਨੀ ਦੇ ਚੱਲਦਿਆਂ ਉਸ ਨੇ ਖੇਤ ਵਿਚ ਮੋਟਰ ਵਾਲੇ ਕੋਠੇ ‘ਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
Check Also
ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …