Breaking News
Home / ਪੰਜਾਬ / ਕੈਪਟਨ ਨੇ ਬਹਿਬਲ ਕਲਾਂ ਕਾਂਡ ਦੇ ਦੋਸ਼ੀਆਂ ਨੂੰ ਬਚਾਉਣ ਲਈ ਜਾਂਚ ਸੀਬੀਆਈ ਨੂੰ ਸੌਂਪੀ

ਕੈਪਟਨ ਨੇ ਬਹਿਬਲ ਕਲਾਂ ਕਾਂਡ ਦੇ ਦੋਸ਼ੀਆਂ ਨੂੰ ਬਚਾਉਣ ਲਈ ਜਾਂਚ ਸੀਬੀਆਈ ਨੂੰ ਸੌਂਪੀ

ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਅਤੇ ਹੋਰ ਪੰਥਕ ਆਗੂਆਂ ਨੇ ਕੈਪਟਨ ‘ਤੇ ਚੁੱਕੇ ਸਵਾਲ
2ਅੰਮ੍ਰਿਤਸਰ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰੂ ਗ੍ਰੰਥ ਸਾਹਿਬ ਜੀ ਦੇ ਬਰਗਾੜੀ ਕੇਸ ਨਾਲ ਬਹਿਬਲ ਕਲਾਂ ਗੋਲੀ ਕਾਂਡ ਦੇ ਮਾਮਲੇ ਨੂੰ ਸੀਬੀਆਈ ਦੇ ਹਵਾਲੇ ਕਰਕੇ ਦੋਸ਼ੀ ਪੁਲਿਸ ਅਫਸਰਾਂ ਅਤੇ ਬਾਦਲਾਂ ਨੂੂੰ ਬਚਾਉਣ ਦਾ ਡਰਾਮਾ ਰਚਿਆ। ਇਹ ਪ੍ਰਗਟਾਵਾ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ, ਬੇਅਦਬੀ ਕਾਂਡ ਵਿਚ ਇਨਸਾਫ ਦਿਵਾਉਣ ਤੋਂ ਭੱਜ ਰਹੇ ਹਨ। ਗਿਆਨੀ ਕੇਵਲ ਸਿੰਘ ਦੇ ਨਾਲ ਹੋਰ ਪੰਥਕ ਆਗੂਆਂ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਦੀ ਨੀਅਤ ਸਾਫ ਹੁੰਦੀ ਤਾਂ ਰਣਜੀਤ ਸਿੰਘ ਕਮਿਸ਼ਨ ਨੇ ਜਿਨ੍ਹਾਂ ਆਗੂਆਂ ਦੀ ਇਸ ਮਾਮਲੇ ‘ਚ ਸ਼ਮੂਲੀਅਤ ਦਿਖਾਈ ਹੈ, ਉਨ੍ਹਾਂ ਵਿਰੁੱਧ ਤੁਰੰਤ ਕਾਰਵਾਈ ਹੋਣੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਕਮਿਸ਼ਨ ਨੇ ਇਹ ਵੀ ਸੰਕੇਤ ਦਿੱਤੇ ਹਨ ਕਿ ਬਹਿਬਲ ਕਲਾਂ ਵਿਚ ਪੁਲਿਸ ਦੇ ਗੋਲੀ ਚਲਾਉਣ ਤੋਂ ਪਹਿਲਾਂ ਸਾਬਕਾ ਡੀਜੀਪੀ ਸੁਮੇਧ ਸੈਣੀ ਅਤੇ ਪ੍ਰਕਾਸ਼ ਸਿੰਘ ਬਾਦਲ ਵਿਚਕਾਰ ਤਾਲਮੇਲ ਸੀ। ਚੇਤੇ ਰਹੇ ਕਿ ਪੁਲਿਸ ਵਲੋਂ ਚਲਾਈ ਗੋਲੀ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਸੀ।

 

Check Also

ਪੰਜਾਬ ਪੁਲਿਸ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ

ਕਿਹਾ : ਸਿਹਤ ਠੀਕ ਨਾ ਹੋਣ ਕਰਕੇ ਲਈ ਹੈ ਵੀਆਰਐਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ …