Breaking News
Home / ਭਾਰਤ / ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ

ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ

ਕਾਂਗਰਸ ਕਰੇਗੀ ਆਮ ਆਦਮੀ ਪਾਰਟੀ ਨਾਲ ਗਠਜੋੜ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦਾ ਕਹਿਣਾ ਹੈ ਕਿ ਕਾਂਗਰਸ ਪਾਰਟੀ ਆਮ ਆਦਮੀ ਪਾਰਟੀ ਨਾਲ ਗਠਜੋੜ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਦੇਸ਼ ਵਿਚ ਸਭ ਤੋਂ ਵੱਡਾ ਮੁੱਦਾ ਭਾਰਤੀ ਜਨਤਾ ਪਾਰਟੀ ਅਤੇ ਨਰਿੰਦਰ ਮੋਦੀ ਵੱਲੋਂ ਹਿੰਦੁਸਤਾਨੀਆਂ ਨੂੰ ਬੁਰੀ ਤਰ੍ਹਾਂ ਸਤਾਏ ਜਾਣ ਦਾ ਹੈ। ਜਾਖੜ ਹੋਰਾਂ ਨੇ ਕਿਹਾ ਕਿ ਅਜਿਹੇ ਲੋਕਾਂ ਕੋਲੋਂ ਭਾਰਤੀਆਂ ਨੂੰ ਨਿਜਾਤ ਦਿਵਾਉਣ ਲਈ ਸਾਨੂੰ ਪਾਰਟੀ ਬਾਜ਼ੀ ਤੋਂ ਉਪਰ ਉੱਠ ਕੇ ਇਕੱਠੇ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਸਾਹਮਣੇ ਬੋਲਣ ਦੀ ਹਿੰਮਤ ਅਕਾਲੀਆਂ ਅੰਦਰ ਨਹੀਂ ਹੈ। ਚੇਤੇ ਰਹੇ ਕਿ ਪਿਛਲੇ ਦਿਨੀਂ ਸੁਖਪਾਲ ਖਹਿਰਾ ਨੇ ਵੀ ਇਹ ਕਿਹਾ ਸੀ ਕਿ ਆਮ ਆਦਮੀ ਪਾਰਟੀ ਭਾਰਤ ਦੇ 7 ਸੂਬਿਆਂ ਵਿਚ ਕਾਂਗਰਸ ਨਾਲ ਮਹਾਂ ਗਠਜੋੜ ਕਰਨ ਜਾ ਰਹੀ ਹੈ।
ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਦਿੱਲੀ ਵਿਚ ਹੋਈ ਕਾਂਗਰਸ ਪਾਰਟੀ ਬੈਠਕ ਵਿਚ ਕਿਹਾ ਸੀ ਕਿ ਜੇਕਰ ਪੰਜਾਬ ਵਿਚ ‘ਆਪ’ ਨਾਲ ਗਠਜੋੜ ਕੀਤਾ ਜਾਂਦਾ ਹੈ ਤਾਂ ਲੋਕਾਂ ਦਾ ਕਾਂਗਰਸ ਤੋਂ ਭਰੋਸਾ ਉੱਠ ਜਾਵੇਗਾ।

Check Also

ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਦੌਰਾਨ ਅੱਜ 21 ਸੂਬਿਆਂ ਦੀਆਂ 102 ਸੀਟਾਂ ’ਤੇ ਪਈਆਂ ਵੋਟਾਂ

ਭਾਰਤ ਭਰ ’ਚ 7 ਗੇੜਾਂ ’ਚ ਹੋਣੀ ਹੈ ਵੋਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ’ਚ ਲੋਕ …