ਖਹਿਰਾ ਨੇ ਕਿਹਾ ਕਿ ਉਨ੍ਹਾਂ ਨੂੰ ਆਸ ਨਹੀਂ ਸੀ ਕਿ ਭਗਵੰਤ ਮਾਨ ਉਨ੍ਹਾਂ ਦੇ ਖਿਲਾਫ ਹੋ ਜਾਣਗੇ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਪੰਜਾਬ ‘ਚ ਚੱਲ ਰਹੇ ਕਾਟੋ ਕਲੇਸ਼ ਦਰਮਿਆਨ ਭਗਵੰਤ ਮਾਨ ਨੇ ਲੰਘੇ ਕੱਲ੍ਹ ਸੁਖਪਾਲ ਖਹਿਰਾ ਖਿਲਾਫ ਭੜਾਸ ਕੱਢੀ ਸੀ। ਇਸ ਤੋਂ ਬਾਅਦ ਅੱਜ ਸੁਖਪਾਲ ਖਹਿਰਾ ਨੇ ਪ੍ਰੈਸ ਕਾਨਫਰੰਸ ‘ਚ ਕਿਹਾ ਕਿ ਉਹ ਭਗਵੰਤ ਮਾਨ ਨੂੰ ਆਪਣਾ ਛੋਟਾ ਭਰਾ ਸਮਝਦੇ ਹਨ ਤੇ ਉਨ੍ਹਾਂ ਨੂੰ ਉਮੀਦ ਨਹੀਂ ਸੀ ਕਿ ਭਗਵੰਤ ਮਾਨ ਉਨ੍ਹਾਂ ਦੇ ਖਿਲਾਫ ਹੋ ਜਾਣਗੇ। ਖਹਿਰਾ ਨੇ ਕਿਹਾ ਕਿ ਭਗਵੰਤ ਮਾਨ ਵਲੋਂ ਅਜਿਹਾ ਕਰਨ ‘ਤੇ ਉਨ੍ਹਾਂ ਨੂੰ ਕਾਫੀ ਦੁੱਖ ਹੋਇਆ ਹੈ। ਖਹਿਰਾ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਹੀ ਭਗਵੰਤ ਮਾਨ ਨੇ ਸਟੇਟਸ ਪਾ ਕੇ ਉਨ੍ਹਾਂ ਦੇ ਅਹੁਦਾ ਖੁੱਸਣ ਸਬੰਧੀ ਅਫਸੋਸ ਜ਼ਾਹਰ ਕੀਤਾ ਸੀ। ਸੁਖਪਾਲ ਖਹਿਰਾ ਨੇ ਵੀ ਭਗਵੰਤ ਮਾਨ ਨੂੰ ਪੁੱਛਿਆ ਕਿ ਨਸ਼ਿਆਂ ਦੇ ਮਾਮਲੇ ਸਬੰਧੀ ਕੇਜਰੀਵਾਲ ਵਲੋਂ ਮਜੀਠੀਆ ਤੋਂ ਮੁਆਫੀ ਮੰਗਣ ਕਾਰਨ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ, ਪਰ ਹੁਣ ਉਨ੍ਹਾਂ ਨੇ ਪਾਰਟੀ ਦੇ ਕਹਿਣ ‘ਤੇ ਆਪਣਾ ਅਹੁਦਾ ਵਾਪਸ ਲੈ ਲਿਆ ਹੈ। ਕੀ ਹੁਣ ਉਨ੍ਹਾਂ ਨੇ ਨਸ਼ਿਆਂ ‘ਤੇ ਮੋਹਰ ਲਾ ਦਿੱਤੀ? ਇਸੇ ਦੌਰਾਨ ਕੰਵਰ ਸੰਧੂ ਨੇ ਕਿਹਾ ਕਿ ਕਦੇ ਭਗਵੰਤ ਮਾਨ ਉਨ੍ਹਾਂ ਕੋਲ ਸਲਾਹ ਲੈਣ ਲਈ ਆਇਆ ਕਰਦੇ ਸਨ ਪਰ ਹੁਣ ਉਹ ਬਹੁਤ ਵੱਡੇ ਹੋ ਗਏ ਹਨ, ਜੋ ਪ੍ਰੈੱਸ ਕਾਨਫਰੰਸ ਕਰਕੇ ਉਨ੍ਹਾਂ ‘ਤੇ ਦੋਸ਼ ਲਾ ਰਹੇ ਹਨ।
Check Also
ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ
ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ …