ਅੰਮ੍ਰਿਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਕਾਂਗਰਸ ਤੇ ਆਮ ਆਦਮੀ ਪਾਰਟੀ ਨੂੰ ਸਿੱਖ ਵਿਰੋਧੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸੰਸਦ ਵਿੱਚ ਸਿੱਖ ਗੁਰਦੁਆਰਾ ਸੋਧ ਬਿੱਲ ਬਹੁਸੰਮਤੀ ਨਾਲ ਪਾਸ ਹੋਣ ਮਗਰੋਂ ਦੋਵੇਂ ਪਾਰਟੀਆਂ ਇਸ ਦਾ ਵਿਰੋਧ ਕਰ ਰਹੀਆਂ ਹਨ। ਇਸ ਨਾਲ ਇਨ੍ਹਾਂ ਪਾਰਟੀਆਂ ਦਾ ਸਿੱਖ ਵਿਰੋਧੀ ਚਿਹਰਾ ਸਾਹਮਣੇ ਆ ਗਿਆ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜੇ ਕਾਂਗਰਸ ਸਿੱਖਾਂ ਪ੍ਰਤੀ ਇਮਾਨਦਾਰ ਹੁੰਦੀ ਤਾਂ ਪੰਜਾਬ ਅੰਦਰ ਕਦੀ ਵੀ ਐਮਰਜੈਂਸੀ ਨਾ ਲਵਾਉਂਦੀ ਤੇ ਕਦੇ ਵੀ 1984 ਵਿੱਚ ਸ੍ਰੀ ਹਰਿਮੰਦਰ ਸਾਹਿਬ ‘ਤੇ ਫੌਜਾਂ ਨਾ ਭੇਜਦੀ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੀ ਸਾਂਭ-ਸੰਭਾਲ ਤੇ ਕੰਮ-ਕਾਜ ਸਿੱਖਾਂ ਦੀ ਹੀ ਜ਼ਿੰਮੇਵਾਰੀ ਬਣਦੀ ਹੈ ਤੇ ਇਸ ਵਿੱਚ ਘੁਸਪੈਠ ਕਰਨ ਵਾਲਿਆਂ ਦੀਆਂ ਹਮਾਇਤੀ ਪਾਰਟੀਆਂ ਕਦੀ ਵੀ ਸਿੱਖਾਂ ਨਾਲ ਇਨਸਾਫ ਨਹੀਂ ਕਰ ਸਕਦੀਆਂ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …