16 C
Toronto
Saturday, September 13, 2025
spot_img
Homeਪੰਜਾਬਜਗਤਾਰ ਸਿੰਘ ਹਵਾਰਾ ਨੂੰ ਮੋਗਾ ਅਦਾਲਤ ਨੇ ਕੀਤਾ ਦੋਸ਼ ਮੁਕਤ

ਜਗਤਾਰ ਸਿੰਘ ਹਵਾਰਾ ਨੂੰ ਮੋਗਾ ਅਦਾਲਤ ਨੇ ਕੀਤਾ ਦੋਸ਼ ਮੁਕਤ

ਮੋਗਾ : ਜਗਤਾਰ ਸਿੰਘ ਹਵਾਰਾ ਨੂੰ ਮੋਗਾ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਤਰਸੇਮ ਮੰਗਲਾ ਦੀ ਅਦਾਲਤ ਨੇ ਸਾਢੇ 13 ਵਰ੍ਹੇ ਪਹਿਲਾਂ ਥਾਣਾ ਬੱਧਨੀ ਕਲਾਂ ਅਧੀਨ ਪੁਲਿਸ ਚੌਕੀ, ਲੋਪੋ ਵਿੱਚ ਤਾਇਨਾਤ ਸਿਪਾਹੀ ਜਸਵੀਰ ਸਿੰਘ ਉੱਤੇ ਜਾਨਲੇਵਾ ਹਮਲਾ ਕਰਨ ਦੇ ਕੇਸ ਵਿੱਚੋਂ ਦੋਸ਼ਮੁਕਤ ਕਰਾਰ ਦਿੰਦਿਆਂ ਡਿਸਚਾਰਜ ਕੀਤਾ ਹੈ। ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਜਗਤਾਰ ਸਿੰਘ ਹਵਾਰਾ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤੀ ਅਤੇ ਸਬੂਤਾਂ ਦੀ ਘਾਟ ਕਾਰਨ ਉਸ ਖ਼ਿਲਾਫ਼ ਦੋਸ਼ ਆਇਦ ਨਹੀਂ ਹੋ ਸਕੇ। ਹਵਾਰਾ ਦੇ ਕੇਸ ਦੀ ਪੈਰਵੀ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਕੀਤੀ। ਜ਼ਿਕਰਯੋਗ ਹੈ ਕਿ 16 ਫਰਵਰੀ 2005 ਨੂੰ ਪੁਲਿਸ ਚੌਕੀ ਲੋਪੋ ਦੇ ਮੁਨਸ਼ੀ/ਸਿਪਾਹੀ ਜਸਵੀਰ ਸਿੰਘ ਨੂੰ ਗੋਲੀ ਮਾਰ ਦਿੱਤੀ ਗਈ ਸੀ। ਇਸ ਕੇਸ ਵਿਚ 19 ਜਨਵਰੀ 2010 ਨੂੰ ਸਥਾਨਕ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਦਾਲਤ ਨੇ ਸਬੂਤਾਂ ਦੀ ਘਾਟ ਕਾਰਨ ਇਸ ਕੇਸ ਵਿੱਚ ਨਾਮਜ਼ਦ ਬਾਕੀ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਸੀ। ਇਸ ਕੇਸ ‘ਚ ਹਵਾਰਾ ਦੀ ਗ੍ਰਿਫ਼ਤਾਰੀ ਨਹੀਂ ਹੋਈ ਸੀ। ਇਸ ਕੇਸ ਦੀ ਦੱਬੀ ਫਾਈਲ ਪੁਲਿਸ ਨੇ ਉਦੋਂ ਖੋਲ੍ਹੀ ਜਦੋਂ ਹਵਾਰਾ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕਰਕੇ ਉਸ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਸੀ।

RELATED ARTICLES
POPULAR POSTS