Breaking News
Home / ਪੰਜਾਬ / ਭਾਈ ਨਰਾਇਣ ਸਿੰਘ ਚੌੜਾ ਜ਼ਮਾਨਤ ਮਿਲਣ ਤੋਂ ਬਾਅਦ ਰਿਹਾਅ

ਭਾਈ ਨਰਾਇਣ ਸਿੰਘ ਚੌੜਾ ਜ਼ਮਾਨਤ ਮਿਲਣ ਤੋਂ ਬਾਅਦ ਰਿਹਾਅ

ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
ਅੰਮ੍ਰਿਤਸਰ : ਅਕਾਲ ਫੈਡਰੇਸ਼ਨ ਦੇ ਆਗੂ ਭਾਈ ਨਰਾਇਣ ਸਿੰਘ ਚੌੜਾ ਨੂੰ ਵੱਖ-ਵੱਖ ਕੇਸਾਂ ਵਿੱਚ ਜ਼ਮਾਨਤ ਮਿਲਣ ਮਗਰੋਂ ਉਸ ਨੂੰ ਕੇਂਦਰੀ ਜੇਲ੍ਹ ਤੋਂ ਰਿਹਾਅ ਕੀਤਾ ਗਿਆ। ਇਸ ਤੋਂ ਬਾਅਦ ਉਸ ਨੇ ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ। ਭਾਈ ਨਰਾਇਣ ਸਿੰਘ ਚੌੜਾ ਉਸ ਨੇ ਦੋਸ਼ ਲਾਇਆ ਕਿ ਪੁਲਿਸ ਵੱਲੋਂ ਉਸ ਨੂੰ ਝੂਠੇ ਕੇਸਾਂ ਵਿੱਚ ਫਸਾਇਆ ਗਿਆ ਹੈ।
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਉਸ ਨੇ ਆਖਿਆ ਕਿ ਕਾਰ ਧਮਾਕਾ ਮਾਮਲੇ ਵਿੱਚ ਉਹ ਨਿਰਦੋਸ਼ ਹੈ ਅਤੇ ਪੁਲਿਸ ਵੱਲੋਂ ਉਸ ਨੂੰ ਝੂਠੇ ਕੇਸ ਵਿੱਚ ਫਸਾਉਣ ਦਾ ਯਤਨ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਪੁਲਿਸ ਹੁਣ ਤੱਕ ਅਦਾਲਤ ਵਿੱਚ ਕੋਈ ਠੋਸ ਸਬੂਤ ਪੇਸ਼ ਨਹੀਂ ਕਰ ਸਕੀ। ਉਨ੍ਹਾਂ ਦੱਸਿਆ ਕਿ ਕਈ ਕੇਸਾਂ ਵਿਚੋਂ ਉਹ ਬਰੀ ਹੋ ਗਿਆ ਹੈ ਅਤੇ ਕੁਝ ਕੇਸਾਂ ਨੂੰ ਜਾਣ ਬੁੱਝ ਕੇ ਲਟਕਾਇਆ ਜਾ ਰਿਹਾ ਹੈ। ਉਸ ਨੇ ਕਿਹਾ ਕਿ ਪਿਛਲੇ ਲਗਪਗ ਡੇਢ ਸਾਲ ਤੋਂ ਕਿਸੇ ਵੀ ਕੇਸ ਦੀ ਸੁਣਵਾਈ ਨਹੀਂ ਹੋਈ ਅਤੇ ਉਸ ਨੂੰ ਜਾਣ ਬੁੱਝ ਕੇ ਜੇਲ੍ਹ ਵਿੱਚ ਬੰਦ ਰੱਖਣ ਦੇ ਯਤਨ ਕੀਤੇ ਗਏ। ਉਸ ਨੇ ਦੋਸ਼ ਲਾਇਆ ਕਿ ਇਹ ਸਾਰੇ ਅਪਰਾਧਿਕ ਮਾਮਲੇ ਸਿਆਸੀ ਹਿੱਤਾਂ ਨਾਲ ਪ੍ਰੇਰਿਤ ਸਨ ਅਤੇ ਇਸ ਪਿੱਛੇ ਅਕਾਲੀ ਆਗੂਆਂ ਦਾ ਹੱਥ ਸੀ। ਜੇਲ੍ਹ ਵਿਚੋਂ ਰਿਹਾਅ ਹੋਣ ਮਗਰੋਂ ਮੁੜ ਪੰਥਕ ਸਰਗਰਮੀਆਂ ਸ਼ੁਰੂ ਕਰਨ ਬਾਰੇ ਉਨ੍ਹਾਂ ਆਖਿਆ ਕਿ ਇਸ ਵੇਲੇ ਪੰਥਕ ਫਰੰਟ ਕਾਇਮ ਕਰਨ ਦੀ ਲੋੜ ਹੈ। ਉਨ੍ਹਾਂ ਮੁਤਵਾਜ਼ੀ ਜਥੇਦਾਰਾਂ ਨੂੰ ਸਮਰਥਨ ਦਿੰਦਿਆਂ ਆਖਿਆ ਕਿ ਮੌਜੂਦਾ ਜਥੇਦਾਰਾਂ ਨੂੰ ਕੌਮ ਨਕਾਰ ਚੁੱਕੀ ਹੈ ਅਤੇ ਨੈਤਿਕ ਆਧਾਰ ‘ਤੇ ਉਨ੍ਹਾਂ ਨੂੰ ਅਹੁਦਿਆਂ ‘ਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ। ਉਸ ਨੇ ਦੋਸ਼ ਲਾਇਆ ਕਿ ਸੂਬੇ ਵਿੱਚ ਨਸ਼ਿਆਂ ਦਾ ਕਾਰੋਬਾਰ ਇੱਕ ਵੱਡੀ ਸਾਜਿਸ਼ ਹੈ, ਜਿਸ ਤਹਿਤ ਸਿੱਖ ਕੌਮ ਨੂੰ ਬਦਨਾਮ ਅਤੇ ਤਬਾਹ ਕੀਤਾ ਜਾ ਰਿਹਾ ਹੈ। ਇਸ ਮੌਕੇ ਦੇ ਉਨ੍ਹਾਂ ਪਰਿਵਾਰਕ ਮੈਂਬਰ ਤੇ ਹੋ ਹਾਜ਼ਰ ਸਨ। ਇਥੇ ਦੱਸਣਯੋਗ ਹੈ ਕਿ ਨਰਾਇਣ ਸਿੰਘ ਚੌੜਾ ਨੂੰ 2013 ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਲਗਪਗ ਪੰਜ ਵਰ੍ਹੇ ਜੇਲ੍ਹ ਵਿੱਚ ਰਹਿਣ ਮਗਰੋਂ ਉਸ ਨੂੰ ਜ਼ਮਾਨਤ ‘ਤੇ ਰਿਹਾਅ ਕੀਤਾ ਗਿਆ।

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …